HomePunjabਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਜਤਾਈ ਡੂੰਘੀ ਚਿੰਤਾ

ਫ਼ਿਰੋਜ਼ਪੁਰ: ਪਿੰਡ ਬੰਡਾਲਾ ਦੇ ਸ੍ਰੀ ਗੁਰੂਦੁਆਰਾ ਬਾਬਾ ਵੀਰ ਸਿੰਘ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib ji) ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਅਤੇ ਹੋਰ ਸਿੱਖ ਜਥੇਬੰਦੀਆਂ ਵਿੱਚ ਰੋਸ ਹੈ। ਕਮੇਟੀ ਦੇ ਆਗੂ ਲਖਵੀਰ ਸਿੰਘ ਤੇ ਸਾਥੀਆਂ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਤੇ ਪੁਲਿਸ ਸਖ਼ਤ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ।

ਦੂਜੇ ਪਾਸੇ ਇਸ ਘਟਨਾ ਲਈ ਜ਼ਿੰਮੇਵਾਰ ਨੌਜਵਾਨ ਕਰੀਬ 20 ਸਾਲਾ ਬਖਸ਼ੀਸ਼ ਦੀ ਲਾਸ਼ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ। ਫ਼ਿਰੋਜ਼ਪੁਰ ਪੁਲਿਸ ਨੇ ਉਸ ਦੇ ਪਿਤਾ ਲਖਵਿੰਦਰ ਦੇ ਬਿਆਨਾਂ ’ਤੇ ਕੁਝ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ‘ਚ ਮ੍ਰਿਤਕ ਬਖਸ਼ੀਸ਼ ਦੇ ਪਿਤਾ ਲਖਵਿੰਦਰ ਅਤੇ ਮਾਤਾ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ 2 ਸਾਲਾਂ ਤੋਂ ਫਰੀਦਕੋਟ ਦੇ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਤਲਵਾਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਬਖ਼ਸ਼ੀਸ਼ ਦੇ ਇਲਾਜ ਦੀਆਂ ਪਰਚੀਆਂ ਲੈ ਕੇ ਉਥੇ ਗਏ ਅਤੇ ਭੀੜ ਵਿਚ ਮੌਜੂਦ ਸਾਰੇ ਲੋਕਾਂ ਨੂੰ ਪਰਚੀਆਂ ਦਿਖਾ ਕੇ ਉਨ੍ਹਾਂ ਦੀਆਂ ਮਿੰਨਤਾਂ ਕੀਤੀਆਂ ਪਰ ਕਿਸੇ ਨੇ ਉਨ੍ਹਾਂ ਦੀ ਇਕ ਨਾ ਸੁਣੀ ਅਤੇ ਪੁੱਤਰ ਦਾ ਸਾਹਮਣੇ ਹੀ ਤਲਵਾਰਾਂ ਨਾਲ ਸਿਰ ਕਲਮ ਕਰ ਦਿੱਤਾ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments