HomePunjabਇੱਕ ਵਾਰ ਫਿਰ ਸੁਰਖੀਆਂ 'ਚ ਆਈ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ

ਇੱਕ ਵਾਰ ਫਿਰ ਸੁਰਖੀਆਂ ‘ਚ ਆਈ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ

ਤਰਨਤਾਰਨ : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ (Central Jail Sri Goindwal Sahib) ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਜੇਲ੍ਹ ਅੰਦਰੋਂ ਮੋਬਾਈਲ ਫ਼ੋਨ, ਨਸ਼ੀਲੇ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਕਰਨ ਦੀ ਕਾਰਵਾਈ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ 11 ਮੋਬਾਈਲ ਫ਼ੋਨ, 9 ਸਿਮ ਕਾਰਡ, 2 ਚਾਰਜਰ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਚਲਾਏ ਗਏ ਸਰਚ ਅਭਿਆਨ ਦੌਰਾਨ ਵਾਰਡ ਨੰਬਰ 2 ਦੀ ਬੈਰਕ ਨੰਬਰ 5 ਵਿੱਚੋਂ 11 ਮੋਬਾਈਲ ਫ਼ੋਨ, 9 ਸਿਮ ਕਾਰਡ, 2 ਚਾਰਜਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਜਤਿਨ ਸੇਠੀ ਪੁੱਤਰ ਸੰਦੀਪ ਸੇਠੀ ਵਾਸੀ ਰਾਮਾ ਮੰਡੀ, ਜਲੰਧਰ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments