HomeLifestyleENTERTAINMENTਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ 5ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ ‘ਚ 5ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood Actor Salman Khan) ਦੇ ਘਰ ਫਾਇਰਿੰਗ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਨੇ ਅੱਜ ਇਸ ਮਾਮਲੇ ਦੇ 5ਵੇਂ ਦੋਸ਼ੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਹੰਮਦ ਚੌਧਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਚੌਧਰੀ ਨੇ ਦੋ ਨਿਸ਼ਾਨੇਬਾਜ਼ ਸਾਗਰ ਪਾਲ ਅਤੇ ਵਿੱਕੀ ਗੁਪਤਾ ਦੀ ਪੈਸੇ ਦੇਣ ਅਤੇ ਰੇਕੀ ਕਰਵਾਉਣ ਵਿੱਚ ਮਦਦ ਕੀਤੀ ਸੀ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਚੌਧਰੀ ਨੂੰ ਅੱਜ ਮੁੰਬਈ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਹਿਰਾਸਤ ਦੀ ਮੰਗ ਕੀਤੀ ਜਾਵੇਗੀ।’ ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ‘ਚ ਦੋਸ਼ੀ ਅਨੁਜ ਥਾਪਨ ਨੇ ਪੁਲਿਸ ਹਿਰਾਸਤ ‘ਚ ਖੁਦਕੁਸ਼ੀ ਕਰ ਲਈ ਸੀ। ਥਾਪਨ ਦੇ ਪਰਿਵਾਰ ਨੇ ਹਿਰਾਸਤੀ ਮੌਤ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਥਾਪਨ ਨੇ ਹਿਰਾਸਤ ‘ਚ ਖੁਦਕੁਸ਼ੀ ਕੀਤੀ ਹੈ ਜਦਕਿ ਮ੍ਰਿਤਕ ਦੀ ਮਾਂ ਰੀਆ ਥਾਪਨ ਨੇ ਪਟੀਸ਼ਨ ‘ਚ ਦਾਅਵਾ ਕੀਤਾ ਹੈ ਕਿ ਉਸ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਥਾਪਨ ਦੀ ਮੌਤ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਪੁਲਿਸ ਨੇ ਥਾਪਨ, ਸੋਨੂੰ ਬਿਸ਼ਨੋਈ, ਕਥਿਤ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments