HomePunjabਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕੀਤਾ ਗਿਆ...

ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ

ਸ਼ੇਰਪੁਰ : ਬਲਾਕ ਸ਼ੇਰਪੁਰ (Wajidpur Badhesha) ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿੱਚ ਅੱਜ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਐਸ.ਐਚ.ਓ. ਥਾਣਾ ਸ਼ੇਰਪੁਰ ਨੇ ਦੱਸਿਆ ਕਿ ਸਾਹਿਬ ਸਿੰਘ ਜੁਝਾਰ ਸਿੰਘ ਨਗਰ ਮਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰਾ ਬਧੇਸ਼ਾ ਵਿੱਚ ਬਤੌਰ ਪ੍ਰਾਇਮਰੀ ਅਧਿਆਪਕ ਕੰਮ ਕਰਦਾ ਸੀ।

ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਮਾਲੇਰਕੋਟਲਾ ਤੋਂ ਵਜੀਦਪੁਰ ਬਧੇਸ਼ਾ ਆਪਣੀ ਡਿਊਟੀ ਲਈ ਆ ਰਿਹਾ ਸੀ ਤਾਂ ਵਜੀਦਪੁਰ ਬਧੇਸ਼ਾ ਨੇੜੇ ਗੰਦੇ ਨਾਲੇ ਕੋਲ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਸਾਹਿਬ ਸਿੰਘ ਦੀ ਛਾਤੀ ਵਿੱਚ ਲੋਹੇ ਦਾ ਹਥਿਆਰ ਪਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕਤਲ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments