HomePunjabਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਹੋਇਆ ਜ਼ਬਰਦਸਤ ਧਮਾਕਾ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਹੋਇਆ ਜ਼ਬਰਦਸਤ ਧਮਾਕਾ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੇ ਮਜੀਠਾ ਰੋਡ (Majitha Road) ‘ਤੇ ਸਥਿਤ ਗਰੀਨ ਫੀਲਡ ਕਾਲੋਨੀ ‘ਚ ਇੱਕ ਘਰ ਅੰਦਰ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਧਮਾਕੇ ਦੌਰਾਨ ਘਰ ਦਾ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਗੁਆਂਢੀਆਂ ਨੇ ਦੱਸਿਆ ਕਿ ਘਰ ‘ਚ ਗੀਜ਼ਰ ਫਟਣ ਕਾਰਨ ਧਮਾਕਾ ਹੋਇਆ, ਜਿਸ ਦੀ ਆਵਾਜ਼ ਦੂਰ ਦੂਰ ਤੱਕ ਸੁਣਾਈ ਦਿੱਤੀ ਅਤੇ ਲੋਕਾਂ ਦੇ ਦਿਲਾਂ ਨੂੰ ਦਹਿਲਾ ਕੇ ਰੱਖ ਦਿੱਤਾ। ਧਮਾਕੇ ਦੌਰਾਨ ਜਿੱਥੇ ਘਰ ਦੀ ਛੱਤ ਉੱਡ ਗਈ, ਉੱਥੇ ਹੀ ਦੀਵਾਰਾਂ ਵਿੱਚ ਵੀ ਤਰੇੜਾਂ ਆ ਗਈਆਂ।

ਫਾਇਰ ਬ੍ਰਿਗੇਡ ਨੇ ਪਰਿਵਾਰਕ ਮੈਂਬਰਾਂ ਨੂੰ ਘਰ ‘ਚ ਰਹਿਣ ਤੋਂ ਰੋਕ ਦਿੱਤਾ ਹੈ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਇਸ ਧਮਾਕੇ ਕਾਰਨ ਘਰ ਦੇ ਵਰਾਂਡੇ ਵਿੱਚ ਖੜ੍ਹੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਫਿਲਹਾਲ ਪੁਲਿਸ ਨੇ ਇਹ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਧਮਾਕੇ ਦਾ ਅਸਲ ਕਾਰਨ ਕੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments