HomePunjabਬਾਊਂਸਰ ਦਾ ਕਤਲ ਕਰਨ ਵਾਲੇ ਗੈਂਗਸਟਰ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ

ਬਾਊਂਸਰ ਦਾ ਕਤਲ ਕਰਨ ਵਾਲੇ ਗੈਂਗਸਟਰ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ

ਪੰਜਾਬ : ਮੋਹਾਲੀ ‘ਚ ਸਪੈਸ਼ਲ ਸੈੱਲ ਦੀ ਟੀਮ ਅਤੇ ਗੈਂਗਸਟਰ (Special Cell Team and Gangster) ਵਿਚਾਲੇ ਮੁੱਠਭੇੜ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੇ ਨਿਊ ਮੁੱਲਾਂਪੁਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਜਿੰਨ੍ਹਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਨਿਊ ਮੁੱਲਾਂਪੁਰ ਨੇੜੇ ਬਾਇਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਵੇਂ ਗੈਂਗਸਟਰਾਂ ਦੇ ਪੈਰਾਂ ਵਿੱਚ ਗੋਲੀਆਂ ਲੱਗ ਗਈਆਂ । ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ‘ਤੇ ਮੁਕਾਬਲਾ ਹੋਇਆ, ਉਹ ਪੂਰਾ ਇਲਾਕਾ ਖਾਲੀ ਹੈ।

ਦੋਵੇਂ ਗੈਂਗਸਟਰ ਮੋਹਾਲੀ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ, ਜਿਨ੍ਹਾਂ ਨੇ 2 ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵੇਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸੇ ਤਰ੍ਹਾਂ ਬਾਊਂਸਰ ਨੂੰ ਮਾਰਨ ਵਾਲੇ ਗੈਂਗਸਟਰਾਂ ਨੂੰ 48 ਘੰਟਿਆਂ ਦੇ ਅੰਦਰ ਪੁਲਿਸ ਨੇ ਫੜ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments