HomePunjabਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਆਈ ਅਹਿਮ ਖ਼ਬਰ

ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਆਈ ਅਹਿਮ ਖ਼ਬਰ

ਚੰਡੀਗੜ੍ਹ : ਰਾਧਾ ਸੁਆਮੀ ਡੇਰਾ ਬਿਆਸ (Radha Swami Dera Beas) ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਰਾਜਾਂ ਵਿੱਚ 25-26 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਵਰਨਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕ ਸਭਾ ਚੋਣਾਂ ਸਬੰਧੀ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਵੱਲੋਂ ਹਰ ਵੋਟਰ ‘ਤੇ ਆਪਣੇ ਹੱਕ ਦੀ ਵਰਤੋਂ ਕਰਨ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਤੁਹਾਡਾ ਨਿੱਜੀ ਮਾਮਲਾ ਹੈ। ਸਾਡੇ ਲਈ ਸਾਰੇ ਧਰਮ ਅਤੇ ਸਿਆਸੀ ਪਾਰਟੀਆਂ ਬਰਾਬਰ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments