HomePunjabਪਰਮਪਾਲ ਕੌਰ ਮਲੂਕਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਦਿੱਤਾ ਜਵਾਬ

ਪਰਮਪਾਲ ਕੌਰ ਮਲੂਕਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਦਿੱਤਾ ਜਵਾਬ

ਬਠਿੰਡਾ: ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਮਲੂਕਾ (Former IAS Officer Parampal Kaur Maluka) ਨੇ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (The Punjab Government) ਨੇ ਜੋ ਵੀ ਕਾਰਵਾਈ ਕਰਨੀ ਹੈ ਕਰੇ ਉਹ ਨੌਕਰੀ ‘ਤੇ ਵਾਪਸ ਨਹੀਂ ਜਾਣਗੇ ਅਤੇ ਨਾ ਹੀ ਉਨ੍ਹਾਂ ਦਾ ਜਾਣਾ ਜਾਇਜ਼ ਹੈ ਕਿਉਂਕਿ ਉਹ ਸੇਵਾਮੁਕਤ ਹੋ ਚੁੱਕੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਚੋਣ ਲੜਨ ‘ਤੇ ਇਨ੍ਹਾਂ ਗੱਲਾਂ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਉਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨੇ ਲਿਖਿਆ ਸੀ ਕਿ ਉਨ੍ਹਾਂ ਨੇ ਆਪਣੀ ਮਾਂ ਕੋਲ ਬਠਿੰਡਾ ਰਹਿਣਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸੇਵਾਮੁਕਤ ਵਿਅਕਤੀ ਕੁਝ ਕਰੇ ਜਾਂ ਨਾ ਕਰੇ,ਉਸਦਾ ਸਰਕਾਰ ਨਾਲ ਕੋਈ ਮਤਲਬ ਨਹੀਂ ਹੁੰਦਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments