HomePunjabਚਾਰਧਾਮ ਯਾਤਰਾ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਟਿੱਪਰ ਟਰਾਲੀ...

ਚਾਰਧਾਮ ਯਾਤਰਾ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਟਿੱਪਰ ਟਰਾਲੀ ਨਾਲ ਹੋਈ ਭਿਆਨਕ ਟੱਕਰ,ਦੋ ਦੀ ਮੌਤ

ਸਮਰਾਲਾ: ਅੱਜ ਤੜਕੇ 5 ਤੋਂ 5.30 ਵਜੇ ਦੇ ਵਿਚਕਾਰ ਸਮਰਾਲਾ ਨੇੜਲੇ ਪਿੰਡ ਚਹਿਲਾਂ ਦੇ ਨੈਸ਼ਨਲ ਹਾਈਵੇ ‘ਤੇ (The National Highway) ਇੰਦੌਰ ਤੋਂ ਚਾਰਧਾਮ ਯਾਤਰਾ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਖੜ੍ਹੀ ਟਿੱਪਰ ਟਰਾਲੀ ਨਾਲ ਟਕਰਾ ਗਈ। ਉਕਤ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ‘ਚ ਬੈਠੀਆਂ ਸਵਾਰੀਆਂ ‘ਚ ਚੀਕ-ਚਿਹਾੜਾ ਪੈ ਗਿਆ।  ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ਰਧਾਲੂ ਕਰੀਬ ਇਕ ਮਹੀਨੇ ਦੀ ਧਾਰਮਿਕ ਯਾਤਰਾ ‘ਤੇ ਸਨ। ਅੱਜ ਉਹ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਇਸ ਹਾਦਸੇ ਤੋਂ ਬਾਅਦ ਨੇੜੇ-ਤੇੜੇ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਬੱਸ ਵਿੱਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਣ ਦੇ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ।ਸਮਰਾਲਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢ ਕੇ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ ਦੋ ਮਹਿਲਾ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਹੋਰ ਯਾਤਰੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।

ਰਾਹਤ ਕਾਰਜਾਂ ਲਈ ਮੌਕੇ ‘ਤੇ ਪਹੁੰਚੇ ਇਕ ਪਿੰਡ ਵਾਸੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰਿਆ ਅਤੇ ਹਾਦਸੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਤੁਰੰਤ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਏ | ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਸਮਰਾਲਾ ਰਾਓਂ ਬਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 5 ਵਜੇ ਦੇ ਕਰੀਬ ਇਸ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments