Home Punjab CIA ਸਟਾਫ਼ ਨੇ ਨਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ...

CIA ਸਟਾਫ਼ ਨੇ ਨਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

0

ਫ਼ਿਰੋਜ਼ਪੁਰ : ਸੀ.ਆਈ.ਏ. (CIA) ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਨਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਬ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਯਤੀਮਖਾਨਾ ਚੌਕ ਫ਼ਿਰੋਜ਼ਪੁਰ ਛਾਉਣੀ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰੌਸ਼ਨਦੀਪ ਸਿੰਘ ਨਾਂਅ ਦਾ ਵਿਅਕਤੀ ਹਮੇਸ਼ਾ ਆਪਣੇ ਕੋਲ ਨਾਜਾਇਜ਼ ਪਿਸਤੌਲ ਰੱਖਦਾ ਹੈ ਅਤੇ ਇਸ ਸਮੇਂ ਵੀ ਉਹ ਚੁੰਗੀ ਨੰਬਰ 7 ਮੋਗਾ ਵਿਖੇ ਹੈ।

ਰੋਡ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਛਾਪੇਮਾਰੀ ਕੀਤੀ ਗਈ ਤਾਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਇਕ ਨਜਾਇਜ਼ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਥਾਣਾ ਫ਼ਿਰੋਜ਼ਪੁਰ ਛਾਉਣੀ ‘ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version