Home Lifestyle ENTERTAINMENT ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਲਾਂ

0

ਚੰਡੀਗੜ੍ਹ: ਹਰਜਿੰਦਰ ਸਿੰਘ ਉਰਫ ਜਿੰਦਾ ਨਾਂ ਦੇ ਵਿਅਕਤੀ ਨੇ ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas Maan) ਖ਼ਿਲਾਫ਼ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਸੈਸ਼ਨ ਕੋਰਟ ਨਕੋਦਰ ਦੇ ਹੁਕਮਾਂ ਨੂੰ ਹਾਈ ਕੋਰਟ (The High Court) ਵਿੱਚ ਚੁਣੌਤੀ ਦਿੱਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਸਾਰੇ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ 13 ਜੂਨ ਤੱਕ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗੁਰਦਾਸ ਮਾਨ ਨੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੀ ਸੰਤਾਨ ਦੱਸਿਆ ਅਤੇ ਉਨ੍ਹਾਂ ਦੀ ਤੁਲਨਾ ਸਾਧਗੁਰੂ ਨਾਲ ਕੀਤੀ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਜਿਹੇ ਵਿਅਕਤੀ ਜਾਂ ਡੇਰਾਮੁਖੀ ਨੂੰ ਸਦਗੁਰੂ ਕਹਿਣਾ ਸਿੱਖ ਧਰਮ ਦਾ ਅਪਮਾਨ ਹੈ, ਜੋ ਗੁਰਦਾਸ ਮਾਨ ਨੇ ਕੀਤਾ ਹੈ। ਗੁਰਦਾਸ ਮਾਨ ਨੇ ਮੇਲੇ ਵਿੱਚ ਲਾਡੀ ਸ਼ਾਹ ਨੂੰ ਸੰਬੋਧਨ ਕਰਦਿਆਂ ‘ਆਨੰਦ ਸਾਹਿਬ ਬਾਣੀ ਕੀ ਪਹਿਲ ਪਾਉੜੀ ’ ‘ਅਨੰਦ ਭਇਆ ਮੇਰੀ ਮਾਏ ਸਤਿਗੁਰੂ ਮੈਂ ਪਾਇਆ’ ਦਾ ਪਾਠ ਕੀਤਾ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਪੋਸਟ ਕੀਤਾ। ਸਥਿਤੀ ਵਿਗੜਦੀ ਦੇਖ ਉਨ੍ਹਾਂ ਸੋਸ਼ਲ ਮੀਡੀਆ ‘ਤੇ ਉਪਰੋਕਤ ਬਿਆਨਾਂ ‘ਤੇ ਪਛਤਾਵਾ ਵੀ ਪ੍ਰਗਟਾਇਆ ਸੀ, ਜੋ ਪਟੀਸ਼ਨ ਨਾਲ ਨੱਥੀ ਕੀਤੇ ਗਏ ਹਨ।

ਪਟੀਸ਼ਨਰ ਪੱਖ ਦਾ ਕਹਿਣਾ ਹੈ ਕਿ ਸੈਸ਼ਨ ਕੋਰਟ ਨੇ ਸਬੂਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਸ ਦੀ ਸਮੀਖਿਆ ਵੀ ਨਹੀਂ ਕੀਤੀ। ਇੱਥੋਂ ਤੱਕ ਕਿ ਐਫ.ਆਈ.ਆਰ ਰੱਦ ਕਰਨ ਦੇ ਹੁਕਮਾਂ ਸਬੰਧੀ ਦਾਇਰ ਸਮੀਖਿਆ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ। ਪਟੀਸ਼ਨਰ ਧਿਰ ਨੇ ਕਿਹਾ ਕਿ ਉਨ੍ਹਾਂ ਕੋਲ ਪੱਕੇ ਸਬੂਤ ਹਨ ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਗੁਰਦਾਸ ਮਾਨ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਦਾਲਤ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬਚਾਅ ਪੱਖ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਸੁਣਵਾਈ 13 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version