Home Punjab ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਅਹੁਦਿਆਂ ਤੋਂ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ

0

ਚੰਡੀਗੜ੍ਹ: ਲੋਕ ਸਭਾ ਚੋਣਾਂ (The Lok Sabha Elections) ਦੇ ਮੱਦੇਨਜ਼ਰ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ (The Election Commission) ਨੇ ਵੱਡੀ ਕਾਰਵਾਈ ਕੀਤੀ ਹੈ। ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਹਟਾ ਕੇ ਗੈਰ-ਚੋਣਕਾਰੀ ਡਿਊਟੀ ‘ਤੇ ਲਗਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ. (ਆਰ.ਆਰ.: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਸ੍ਰੀ ਕੁਲਦੀਪ ਚਾਹਲ, ਆਈ.ਪੀ.ਐਸ. ਇਸ ਸਮੇਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣਕਾਰੀ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ ਤਿੰਨ-ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version