HomePunjabਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪਠਾਨਕੋਟ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅੱਜ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਅਧਿਆਤਮਿਕ ਕੇਂਦਰ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਕਿਹਾ ਕਿ ਜਦੋਂ ਵੀ ਮੈਂ ਡੇਰਾ ਬਿਆਸ ਆਉਂਦਾ ਹਾਂ ਤਾਂ ਇਸ ਅਧਿਆਤਮਿਕ ਕੇਂਦਰ ਵਿੱਚ ਮੇਰੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ।ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰੋਨਾ ਸਮੇਂ ਦੌਰਾਨ ਡੇਰਾ ਬਿਆਸ ਵੱਲੋਂ ਕੀਤੀ ਗਈ ਲੋਕ ਸੇਵਾ ਨੂੰ ਸਾਡੇ ਦਿਲਾਂ ਵਿੱਚ ਇੱਕ ਵਿਲੱਖਣ ਸੇਵਾ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments