HomeHaryana Newsਹਰਿਆਣਾ 'ਚ ਕਾਂਗਰਸੀ ਵਿਧਾਇਕ ਵਰੁਣ ਚੌਧਰੀ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ...

ਹਰਿਆਣਾ ‘ਚ ਕਾਂਗਰਸੀ ਵਿਧਾਇਕ ਵਰੁਣ ਚੌਧਰੀ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਹਰਿਆਣਾ ‘ਚ ਕਾਂਗਰਸੀ ਵਿਧਾਇਕ ਵਰੁਣ ਚੌਧਰੀ (Haryana Varun Chaudhary) ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਰੁਣ ਚੌਧਰੀ ਨੇ ਸਪੀਕਰ ਗਿਆਨਚੰਦ ਗੁਪਤਾ ਦੇ ਘਰ ਪਹੁੰਚ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ, ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ। ਵਰੁਣ ਹੁਣ ਅੰਬਾਲਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣ ਗਏ ਹਨ। ਉਹ 2019 ਵਿੱਚ ਅੰਬਾਲਾ ਦੀ ਮੁਲਾਣਾ ਵਿਧਾਨ ਸਭਾ ਤੋਂ ਵਿਧਾਇਕ ਬਣੇ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਹਰਾਇਆ ਅਤੇ ਸਾਬਕਾ ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ ਦੀ ਪਤਨੀ ਬੰਤੋ ਕਟਾਰੀਆ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ।

ਹਾਈ ਕੋਰਟ ਦੇ ਵਕੀਲ ਅਤੇ ਚੋਣ ਵਿਸ਼ਲੇਸ਼ਕ ਹੇਮੰਤ ਕੁਮਾਰ ਨੇ ਕਿਹਾ ਕਿ ਨਿਯਮਾਂ ਮੁਤਾਬਕ ਕਿਸੇ ਵੀ ਵਿਧਾਇਕ ਨੂੰ ਲੋਕ ਸਭਾ ਮੈਂਬਰ ਚੁਣੇ ਜਾਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ 14 ਦਿਨਾਂ ਦੇ ਅੰਦਰ ਵਿਧਾਨ ਸਭਾ ਦੀ ਮੈਂਬਰੀ ਛੱਡਣੀ ਪੈਂਦੀ ਹੈ ਜਾਂ ਲੋਕ ਸਭਾ ਸੀਟ ਜਿੱਥੋਂ ਉਹ ਸੰਸਦੀ ਚੋਣ ਜਿੱਤਿਆ ਸੀ, ਨੂੰ ਖਾਲੀ ਘੋਸ਼ਿਤ ਕਰ ਦਿੱਤਾ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments