HomePunjabਪਟਵਾਰੀਆਂ ਨੇ ਅੱਜ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਪਟਵਾਰੀਆਂ ਨੇ ਅੱਜ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਲੁਧਿਆਣਾ : ਪਟਵਾਰੀਆਂ (Patwaris) ਨੇ ਅੱਜ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸਰਕਟ ਹਾਊਸ ਵਿਖੇ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕੀਤੀ। ਮੀਟਿੰਗ ‘ਚ ਪ੍ਰਧਾਨ ਦਿਨਸਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਪਟਵਾਰੀਆਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਜਲੰਧਰ ‘ਚ ਹੋਣ ਵਾਲੀਆਂ ਉਪ ਚੋਣਾਂ ‘ਚ ਪਟਵਾਰ ਯੂਨੀਅਨ ਦੇ ਸਮੂਹ ਮੈਂਬਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਪਿਛਲੇ 8 ਮਹੀਨਿਆਂ ਤੋਂ ਪਟਵਾਰੀ ਯੂਨੀਅਨ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੀਟਿੰਗ ਲਈ ਕਹਿ ਰਹੀ ਹੈ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਮਿਲਣ ਲਈ ਕੋਈ ਸਮਾਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੁਲਾਈ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments