HomeNationalਦੇਸ਼ 'ਚ ਟਮਾਟਰ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਦੇਸ਼ ‘ਚ ਟਮਾਟਰ ਦੀਆਂ ਕੀਮਤਾਂ ‘ਚ ਹੋਇਆ ਭਾਰੀ ਵਾਧਾ

ਨਵੀਂ ਦਿੱਲੀ : ਦੇਸ਼ ‘ਚ ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਵਾਧਾ ਹੋਇਆ ਹੈ। ਦੇਸ਼ ਦੇ 17 ਰਾਜਾਂ ਵਿੱਚ ਟਮਾਟਰ ਦੀ ਕੀਮਤ 50 ਰੁਪਏ ਤੋਂ ਉਪਰ ਪਹੁੰਚ ਗਈ ਹੈ। 9 ਸੂਬੇ ਅਜਿਹੇ ਹਨ ਜਿੱਥੇ ਟਮਾਟਰ ਦੀ ਕੀਮਤ 60 ਰੁਪਏ ਪ੍ਰਤੀ ਕਿਲੋ ਤੋਂ ਵੱਧ ਹੈ। ਜਦੋਂ ਕਿ 4 ਰਾਜਾਂ ਵਿੱਚ ਟਮਾਟਰ ਦੀ ਕੀਮਤ 70 ਰੁਪਏ ਤੋਂ ਵੱਧ ਹੈ। ਸਿਰਫ਼ ਇੱਕ ਰਾਜ ਅਜਿਹਾ ਹੈ ਜਿੱਥੇ ਟਮਾਟਰ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮਾਹਿਰਾਂ ਅਨੁਸਾਰ ਗਰਮੀ ਦੀ ਲਹਿਰ ਅਤੇ ਟਮਾਟਰ ਦੇ ਘਟੇ ਉਤਪਾਦਨ ਕਾਰਨ ਆਉਣ ਵਾਲੇ ਕੁਝ ਦਿਨਾਂ ਵਿੱਚ ਅਜਿਹੇ ਰਾਜਾਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ ਜਿੱਥੇ ਟਮਾਟਰ ਦੀ ਕੀਮਤ 100 ਰੁਪਏ ਨੂੰ ਪਾਰ ਕਰ ਸਕਦੀ ਹੈ।

ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਅੰਡੇਮਾਨ ਨਿਕੋਬਾਰ ‘ਚ ਟਮਾਟਰ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੀ ਵੈੱਬਸਾਈਟ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ 20 ਜੂਨ ਨੂੰ ਇੱਥੇ ਟਮਾਟਰ ਦੀ ਕੀਮਤ 100.33 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਉਸ ਤੋਂ ਬਾਅਦ ਕੇਰਲ ਹੈ, ਜਿੱਥੇ ਟਮਾਟਰ ਦੀ ਕੀਮਤ 82 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੇਖਣ ਨੂੰ ਮਿਲੀ ਹੈ। ਮਿਜ਼ੋਰਮ ਅਤੇ ਤਾਮਿਲਨਾਡੂ ‘ਚ ਟਮਾਟਰ ਦੀ ਕੀਮਤ 70 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਈ ਹੈ। ਤੇਲੰਗਾਨਾ, ਗੋਆ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਟਮਾਟਰ 60 ਰੁਪਏ ਪ੍ਰਤੀ ਕਿਲੋ ਤੋਂ ਵੱਧ ਵਿਕ ਰਹੇ ਹਨ। ਆਂਧਰਾ ਪ੍ਰਦੇਸ਼, ਕਰਨਾਟਕ, ਸਿੱਕਮ, ਉੜੀਸਾ, ਦਾਦਰਾ ਅਤੇ ਨਗਰ ਹਵੇਲੀ, ਮੇਘਾਲਿਆ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਵਿੱਚ ਟਮਾਟਰ ਦੀ ਕੀਮਤ 50 ਰੁਪਏ ਪ੍ਰਤੀ ਕਿਲੋ ਤੋਂ ਉੱਪਰ ਪਹੁੰਚ ਗਈ ਹੈ।

ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਟਮਾਟਰ ਦੀ ਔਸਤ ਕੀਮਤ ‘ਚ ਚੰਗਾ ਵਾਧਾ ਹੋਇਆ ਹੈ। ਜੂਨ ਮਹੀਨੇ ਵਿੱਚ ਟਮਾਟਰ ਦੀ ਔਸਤ ਕੀਮਤ ਵਿੱਚ 12.46 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। 31 ਮਈ ਨੂੰ ਟਮਾਟਰ ਦੀ ਔਸਤ ਕੀਮਤ 34.15 ਰੁਪਏ ਪ੍ਰਤੀ ਕਿਲੋ ਹੈ। 20 ਜੂਨ ਨੂੰ ਦੇਸ਼ ਵਿੱਚ ਟਮਾਟਰ ਦੀ ਔਸਤ ਕੀਮਤ 46.61 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਮਾਹਿਰਾਂ ਅਨੁਸਾਰ ਇਸ ਸਮੇਂ ਟਮਾਟਰਾਂ ਦੀ ਮਹਿੰਗਾਈ ਦੱਖਣੀ ਭਾਰਤ ਵਿੱਚ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ। ਜੇਕਰ ਉੱਤਰ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਟਮਾਟਰ ਦੀ ਕੀਮਤ 33 ਰੁਪਏ ਹੈ। ਜੂਨ ਮਹੀਨੇ ਵਿੱਚ ਦਿੱਲੀ ਵਿੱਚ ਟਮਾਟਰ ਦੀ ਕੀਮਤ ਵਿੱਚ 28 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments