HomeLifestyleENTERTAINMENTਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਖਾਸ ਤਸਵੀਰਾਂ ਕੀਤੀਆਂ...

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਖਾਸ ਤਸਵੀਰਾਂ ਕੀਤੀਆਂ ਸਾਂਝੀਆਂ

ਲੁਧਿਆਣਾ : ਪੰਜਾਬੀ ਫਿਲਮ ‘ਜੱਟ ਐਂਡ ਜੂਲੀਅਟ 3’ (‘Jatt and Juliet 3’)27 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ (Diljit Dosanjh and Neeru Bajwa) ਦੀ ਇਹ ਛੇਵੀਂ ਫਿਲਮ ਹੈ। ਇਸ ਤੋਂ ਪਹਿਲਾਂ ‘ਜਿੰਨੇ ਮੇਰਾ ਦਿਲ ਲੁਟਿਆ’, ‘ਜੱਟ ਐਂਡ ਜੂਲੀਅਟ 1’, ‘ਜੱਟ ਐਂਡ ਜੂਲੀਅਟ 2’, ‘ਸਰਦਾਰ ਜੀ’ ਅਤੇ ‘ਛੱਡਾ’ ਵਰਗੀਆਂ ਸੁਪਰਹਿੱਟ ਪੰਜਾਬੀ ਫ਼ਿਲਮਾਂ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੀਆਂ ਜਾ ਚੁੱਕੀਆਂ ਹਨ।

ਅੱਜ ਦਿਲਜੀਤ ਦੋਸਾਂਝ ਪੰਜਾਬ ਅਤੇ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ। ਦਿਲਜੀਤ ਦੋਸਾਂਝ ਨੇ ਹਾਲ ਹੀ ‘ਚ ਕਈ ਅਜਿਹੇ ਖ਼ਿਤਾਬ ਜਿੱਤੇ ਹਨ, ਜਿਨ੍ਹਾਂ ਨੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਹਾਲ ਹੀ ‘ਚ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਨੀਰੂ ਬਾਜਵਾ ਨਾਲ ਲੁਧਿਆਣਾ ‘ਚ ਘੁੰਮਦੇ ਨਜ਼ਰ ਆ ਰਹੇ ਹਨ।

ਦਰਅਸਲ ਦਿਲਜੀਤ ਦੋਸਾਂਝ ਨੇ ਲੁਧਿਆਣਾ ਦੇ ਘੰਟਾ ਘਰ ‘ਚ ਖੜ੍ਹੇ ਹੋ ਕੇ ਤਸਵੀਰਾਂ ਖਿੱਚੀਆਂ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਹੋ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਉਥੇ ਕੁਲਚੇ ਦੇ ਛੋਲੇ ਵੀ ਖਾਂਦੇ।

ਜੇਕਰ ਫਿਲਮ ਦੇ ਟ੍ਰੇਲਰ ਦੀ ਗੱਲ ਕਰੀਏ ਤਾਂ ਇਹ ਕਮਾਲ ਦਾ ਹੈ, ਜੋ ਅੱਜ ਦੇ ਮਾਹੌਲ ਅਤੇ ਤਕਨੀਕ ਨਾਲ ਬਣਾਇਆ ਗਿਆ ਹੈ, ਜੋ ਦਰਸ਼ਕਾਂ ਨੂੰ ਵਧੀਆ ਕੁਆਲਿਟੀ ਦੇਣ ਦੀ ਗਰੰਟੀ ਦੇ ਰਿਹਾ ਹੈ। ਇਸ ਦੇ ਨਾਲ ਹੀ ਹਰ ਫਿਲਮ ‘ਚ ਆਪਣੀ ਅਦਾਕਾਰੀ ਨੂੰ ਦਮਦਾਰ ਬਣਾਉਣ ਵਾਲੇ ਦਿਲਜੀਤ ਅਤੇ ਨੀਰੂ ਹਰ ਸੀਨ ਨੂੰ ਆਪਣੀ ਕਾਬਲੀਅਤ ਨਾਲ ਭਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Thought Of The Day

Most Popular

Recent Comments