Home ਪੰਜਾਬ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਅੱਜ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਰਵਨੀਤ ਬਿੱਟੂ ਬਿਨਾਂ ਮੁਕਾਬਲਾ ਅੱਜ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

0

ਪੰਜਾਬ : ਸਿਆਸਤ ਨਾਲ ਜੁੜੀ ਇਸ ਸਮੇਂ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ (Union Railway Minister Ravneet Bittu) ਅੱਜ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਰਾਜ ਸਭਾ ਜ਼ਿਮਨੀ ਚੋਣਾਂ ‘ਚ ਭਾਜਪਾ ਨੇ 12 ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਖ਼ਿਲਾਫ਼ ਵਿਰੋਧੀ ਧਿਰ ਨੇ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ। ਅੱਜ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ ਅਤੇ ਹੁਣ ਵਿਰੋਧੀ ਪਾਰਟੀ ਵੱਲੋਂ ਕੋਈ ਉਮੀਦਵਾਰ ਨਾ ਖੜ੍ਹੇ ਕਰਨ ‘ਤੇ ਰਾਜਸਥਾਨ ਵਿੱਚ ਵੋਟਿੰਗ ਨਹੀਂ ਹੋਵੇਗੀ ਅਤੇ ਰਵਨੀਤ ਬਿੱਟੂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਇਸੇ ਤਰ੍ਹਾਂ ਕਿਰਨ ਚੌਧਰੀ ਹਰਿਆਣਾ ਤੋਂ ਰਾਜ ਸਭਾ ਮੈਂਬਰ ਅਤੇ ਅਭਿਸ਼ੇਕ ਮਨੂ ਸਿੰਘਾਨੀ ਤੇਲੰਗਾਨਾ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।

ਦੱਸ ਦੇਈਏ ਕਿ ਬਿੱਟੂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਲੁਧਿਆਣਾ ਤੋਂ ਵਿਧਾਇਕ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭਾਜਪਾ ਦੀ ਤਰਫੋਂ ਲੋਕ ਸਭਾ ਚੋਣ ਲੜੀ ਸੀ ਜਿਸ ਵਿੱਚ ਉਹ ਰਾਜਾ ਵੜਿੰਗ ਤੋਂ ਹਾਰ ਗਏ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੇਲ ਮੰਤਰੀ ਬਣਾਇਆ ਗਿਆ।

Exit mobile version