ਹਰਿਆਣਾ: ਹਰਿਆਣਾ ਵਿਚ ਜੇ.ਜੇ.ਪੀ. ਅਤੇ ਆਜ਼ਾਦ ਸਮਾਜ ਪਾਰਟੀ (Azad Samaj Party) ਵਿਚਾਲੇ ਗਠਜੋੜ ਹੋ ਗਿਆ ਹੈ। ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਆਜ਼ਾਦ ਸਮਾਜ ਪਾਰਟੀ ਦੇ ਸੁਪਰੀਮੋ ਚੰਦਰ ਸ਼ੇਖਰ ਰਾਵਣ ਅਤੇ ਸਾਬਕਾ ਡਿਪਟੀ ਸੀ.ਐਮ ਦੁਸ਼ਯੰਤ ਚੌਟਾਲਾ (CM Dushyant Chautala) ਨੇ ਦਿੱਲੀ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਗਠਜੋੜ ਦਾ ਰਸਮੀ ਐਲਾਨ ਕੀਤਾ ਹੈ।
ਹਰਿਆਣਾ ‘ਚ ਜੇ.ਜੇ.ਪੀ. ਨੂੰ 70 ਸੀਟਾਂ ਮਿਲੀਆਂ ਹਨ ਜਦਕਿ ਆਜ਼ਾਦ ਸਮਾਜ ਪਾਰਟੀ 20 ਸੀਟਾਂ ‘ਤੇ ਚੋਣ ਲੜੇਗੀ। ਹਾਲਾਂਕਿ ਕਿਹੜੀ ਪਾਰਟੀ ਕਿਹੜੀ ਸੀਟ ‘ਤੇ ਚੋਣ ਲੜੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵੀ ਇਸ ਗਠਜੋੜ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਆ ਰਹੀਆਂ ਸਨ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ ਹੈ।
ਵਰਣਨਯੋਗ ਹੈ ਕਿ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ (ਰਾਣਵ) ਦਲਿਤ ਨੌਜਵਾਨਾਂ ਵਿਚ ਕਾਫੀ ਮਸ਼ਹੂਰ ਹਨ। ਇਸ ਸਮੇਂ ਉਹ ਨਗੀਨਾ ਤੋਂ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਤੋਂ ਇਲਾਵਾ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲੜ ਚੁੱਕੀ ਹੈ। ਹਾਲਾਂਕਿ ਲੋਕ ਸਭਾ ਚੋਣਾਂ ‘ਚ ਸਿਰਫ ਚੰਦਰ ਸ਼ੇਖਰ ਹੀ ਮੈਦਾਨ ‘ਚ ਸਨ।