ਰਾਂਚੀ: ਆਸਾਮ ਦੇ ਮੁੱਖ ਮੰਤਰੀ ਹਿਮਾਂਤ ਵਿਸ਼ਵ ਸ਼ਰਮਾ (Chief Minister Himant Vishwa Sharma) ਨੇ ਐਲਾਨ ਕੀਤਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ (Former Jharkhand Chief Minister Champai Soren) ਭਾਜਪਾ ਵਿੱਚ ਸ਼ਾਮਲ ਹੋਣਗੇ। ਸ਼ਰਮਾ ਨੇ ਕਿਹਾ ਕਿ ਸੋਰੇਨ 30 ਅਗਸਤ ਨੂੰ ਰਾਂਚੀ ‘ਚ ਪਾਰਟੀ ‘ਚ ਸ਼ਾਮਲ ਹੋਣਗੇ। ਉਨ੍ਹਾਂ ਨੇ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੋਰੇਨ ਦੀ ਮੁਲਾਕਾਤ ਦੀ ਫੋਟੋ ਪੋਸਟ ਕੀਤੀ।
ਝਾਰਖੰਡ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਸਹਿ-ਇੰਚਾਰਜ ਸ਼ਰਮਾ ਵੀ ਮੀਟਿੰਗ ਵਿੱਚ ਮੌਜੂਦ ਸਨ। ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਡੇ ਦੇਸ਼ ਦੇ ਕਬਾਇਲੀ ਨੇਤਾ ਚੰਪਾਈ ਸੋਰੇਨ ਜੀ ਨੇ ਕੁਝ ਸਮਾਂ ਪਹਿਲਾਂ ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ । ਉਹ 30 ਅਗਸਤ ਨੂੰ ਰਾਂਚੀ ‘ਚ ਅਧਿਕਾਰਤ ਤੌਰ ‘ਤੇ ਭਾਜਪਾ ‘ਚ ਸ਼ਾਮਲ ਹੋਣਗੇ।
ਝਾਰਖੰਡ ਮੁਕਤੀ ਮੋਰਚਾ (ਜੇ. ਐੱਮ. ਐੱਮ.) ਨੇਤਾ ਸੋਰੇਨ ਨੇ ਪਾਰਟੀ ਲੀਡਰਸ਼ਿਪ ‘ਤੇ ਉਸ ਦੀ ਬੇਇੱਜ਼ਤੀ ਕਰਨ ਦਾ ਦੋਸ਼ ਲਗਾਇਆ ਸੀ ਅਤੇ ਐਲਾਨ ਕੀਤਾ ਸੀ ਕਿ ਉਹ ਛੇਤੀ ਹੀ ਆਪਣੇ ਅਗਲੇ ਸਿਆਸੀ ਕਦਮ ਬਾਰੇ ਫ਼ੈਸਲਾ ਕਰਨਗੇ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।