Home ਪੰਜਾਬ CM ਮਾਨ ਨੇ 29 ਅਗਸਤ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

CM ਮਾਨ ਨੇ 29 ਅਗਸਤ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਪੰਜਾਬ : ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੀ.ਐੱਮ. ਭਗਵੰਤ ਮਾਨ  (CM Bhagwant Mann)ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਕੱਤਰੇਤ ਵਿੱਚ ਹੋਵੇਗੀ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ ਅਤੇ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ 4 ਸਤੰਬਰ ਤੱਕ ਚੱਲੇਗਾ, ਜਿਸ ਵਿੱਚ ਹੁਣ ਤੱਕ ਪਾਸ ਕੀਤੇ ਗਏ ਸਾਰੇ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

Exit mobile version