ਪੰਜਾਬ : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਇਤਿਹਾਸ ਰਚ ਦਿੱਤਾ ਹੈ। ਗਾਇਕ ਅਤੇ ਅਦਾਕਾਰ ਹਮੇਸ਼ਾ ਪੰਜਾਬੀ ਇੰਡਸਟਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਤਸ਼ਾਹਿਤ ਕਰਦੇ ਹਨ। ਦਿਲਜੀਤ ਦੁਸਾਂਝ ਨੇ ਵਿਦੇਸ਼ਾਂ ‘ਚ ਆਪਣੇ ਹਰ ਕੰਸਰਟ ਨਾਲ ਇਕ ਨਵਾਂ ਰਿਕਾਰਡ ਬਣਾਇਆ ਹੈ।
ਲਗਾਤਾਰ ਦੋ ਕੰਸਰਟ ਟਿਕਟਾਂ ਵਿਕਣ ਨਾਲ, ਉਹ ਲੰਡਨ ਦੇ ਮਸ਼ਹੂਰ ਅਖਾੜੇ ਵਿੱਚ ਤੀਜੇ ਸ਼ੋਅ ਦਾ ਐਲਾਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ। ਦਿਲਜੀਤ ਦੋਸਾਂਝ ਇਸ ਸਟੇਡੀਅਮ ਵਿੱਚ ਪੇਸ਼ਕਾਰੀ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਹਨ।
ਦਿਲਜੀਤ ਦੋਸਾਂਝ ਜਲਦ ਹੀ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਹੋਰ ਵੱਡਾ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਖ਼ਬਰ ਆਈ ਹੈ ਕਿ ਦਿਲਜੀਤ ਦੋਸਾਂਝ ਜਲਦ ਹੀ ਦਿੱਲੀ ‘ਚ ਪਰਫਾਰਮ ਕਰਨ ਜਾ ਰਹੇ ਹਨ। ਬੇਸ਼ੱਕ ਇਹ ਖ਼ਬਰ ਉਨ੍ਹਾਂ ਦੇ ਭਾਰਤੀ ਪ੍ਰਸ਼ੰਸਕਾਂ ਲਈ ਦੀਵਾਲੀ ਦੇ ਤੋਹਫੇ ਤੋਂ ਘੱਟ ਨਹੀਂ ਹੈ।
ਦਿਲਜੀਤ ਨੇ ਆਪਣੇ ਦਿੱਲੀ ਸ਼ੋਅ ਬਾਰੇ ਜ਼ਿਆਦਾ ਕੁਝ ਨਹੀਂ ਦੱਸਿਆ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਭਾਰਤੀ ਪ੍ਰਸ਼ੰਸਕਾਂ ਲਈ ਕੋਈ ਵੱਡਾ ਸਰਪ੍ਰਾਈਜ਼ ਲੈ ਕੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਅਕਤੂਬਰ ‘ਚ ਰਾਜਧਾਨੀ ‘ਚ ਪ੍ਰਦਰਸ਼ਨ ਕਰ ਸਕਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜੇ.ਐਲ.ਐਨ ਸਟੇਡੀਅਮ ਦੀਆਂ ਤਸਵੀਰਾਂ ਪੋਸਟ ਕਰਕੇ ਇਸ ਗੱਲ ਦਾ ਸੰਕੇਤ ਵੀ ਦਿੱਤਾ ਹੈ।