Homeਦੇਸ਼IMD ਨੇ ਦਿੱਲੀ ਸਮੇਤ 14 ਰਾਜਾਂ 'ਚ ਭਾਰੀ ਮੀਂਹ ਦਾ 'ਯੈਲੋ ਅਲਰਟ'...

IMD ਨੇ ਦਿੱਲੀ ਸਮੇਤ 14 ਰਾਜਾਂ ‘ਚ ਭਾਰੀ ਮੀਂਹ ਦਾ ‘ਯੈਲੋ ਅਲਰਟ’ ਕੀਤਾ ਜਾਰੀ

Today Delhi-NCR Cool breezes have given relief from the scorching heat. However, the monsoon is active and there is good sunshine at this time.

ਨਵੀਂ ਦਿੱਲੀ: ਅੱਜ ਦਿੱਲੀ-ਐੱਨ.ਸੀ.ਆਰ. ‘ਚ ਠੰਡੀਆਂ ਹਵਾਵਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ। ਹਾਲਾਂਕਿ, ਮਾਨਸੂਨ ਸਰਗਰਮ ਹੈ ਅਤੇ ਇਸ ਸਮੇਂ ਚੰਗੀ ਧੁੱਪ ਹੈ। ਮੌਸਮ ਵਿਭਾਗ (The Meteorology Department),(ਆਈ.ਐਮ.ਡੀ.) ਨੇ ਅੱਜ ਸ਼ਾਮ ਤੱਕ ਰਾਜਧਾਨੀ ਵਿੱਚ ਮੌਸਮ ਵਿੱਚ ਤਬਦੀਲੀ ਦੀ ਭਵਿੱਖਬਾਣੀ ਕੀਤੀ ਹੈ ਅਤੇ ਦਿੱਲੀ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਅਗਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕਰਨਾਟਕ ਦੇ ਤੱਟਵਰਤੀ ਖੇਤਰਾਂ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ
IMD ਨੇ ਰਾਜਸਥਾਨ ‘ਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫਾਨ ਆਉਣ ਦੀ ਚਿਤਾਵਨੀ ਦਿੱਤੀ ਹੈ, ਜਦਕਿ ਗੁਜਰਾਤ ‘ਚ ਅੱਜ ਅਤੇ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਜਰਾਤ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਹੋਰ ਵਿਗੜ ਗਏ ਹਨ ਅਤੇ ਸੂਬਾ ਸਰਕਾਰ ਨੇ ਹੜ੍ਹਾਂ ਦੇ ਖਤਰੇ ਨੂੰ ਦੇਖਦੇ ਹੋਏ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ‘ਚ ਅਗਲੇ 3 ਦਿਨ ਰਹੇਗਾ ਖਰਾਬ ਮੌਸਮ
IMD ਮੁਤਾਬਕ ਅੱਜ ਸ਼ਾਮ ਤੋਂ ਦਿੱਲੀ ਦੇ ਮੌਸਮ ‘ਚ ਬਦਲਾਵ ਆਵੇਗਾ ਅਤੇ ਅਗਲੇ 3 ਦਿਨਾਂ ਤੱਕ ਮੌਸਮ ਖਰਾਬ ਰਹੇਗਾ। 31 ਅਗਸਤ ਤੱਕ ਦਿੱਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ। ਠੰਢੀ ਹਵਾ ਚੱਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਅੱਜ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਕਈ ਰਾਜਾਂ ਵਿੱਚ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਨੇ ਅੱਜ ਕਈ ਰਾਜਾਂ ਵਿੱਚ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਮੱਧ ਪ੍ਰਦੇਸ਼ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਰਾਜਸਥਾਨ ਵਿੱਚ ਅੱਜ ਅਤੇ ਭਲਕੇ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਆ ਸਕਦਾ ਹੈ। ਗੁਜਰਾਤ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ 50 ਤੋਂ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਆਉਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments