ਨਵੀਂ ਦਿੱਲੀ: ਦਿੱਲੀ ਦੇ ਜਗਤਪੁਰੀ ਇਲਾਕੇ (Jagatpuri Area) ‘ਚ ਅੱਜ ਯਾਨੀ ਵੀਰਵਾਰ ਨੂੰ ਕਰੀਬ 50 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਕਲੱਸਟਰ ਬੱਸ ਨੂੰ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਬੱਸ ਪੂਰੀ ਤਰ੍ਹਾਂ ਸੜ ਗਈ। ਘਟਨਾ ‘ਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ। ਸਾਰਿਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਾਢੇ ਚਾਰ ਸਾਲ ਪੁਰਾਣੀ ਸੀ। ਨਵੀਂ ਬੱਸ ਨੂੰ ਲੱਗੀ ਅੱਗ ਚਿੰਤਾ ਦਾ ਵਿਸ਼ਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਪਿਛਲੇ ਪਾਸੇ ਤੋਂ ਸ਼ੁਰੂ ਹੋਈ। ਡਰਾਈਵਰ ਅਤੇ ਕੰਡਕਟਰ ਨੇ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਫੈਲਦੀ ਚਲੀ ਗਈ। ਦਿੱਲੀ ਫਾਇਰ ਸਰਵਿਸ ਦੇ ਸਟੇਸ਼ਨ ਅਫਸਰ ਅਨੂਪ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਫੋਨ ਸਵੇਰੇ ਕਰੀਬ 9.40 ਵਜੇ ਆਇਆ ਸੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਬੱਸ ਦੇ ਏਅਰ ਕੰਡੀਸ਼ਨ ਸਿਸਟਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ।
ਪੁਲਿਸ ਮੁਤਾਬਕ ਬੱਸ ਕੇਂਦਰੀ ਸਕੱਤਰੇਤ ਤੋਂ ਸੀਮਾਪੁਰੀ ਲਈ ਰੂਟ 340 ‘ਤੇ ਚੱਲ ਰਹੀ ਸੀ। ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦਿੱਲੀ ਏਕੀਕ੍ਰਿਤ ਮਲਟੀ-ਮੋਡਲ ਟਰਾਂਜ਼ਿਟ ਸਿਸਟਮ ਲਿ ਮਿਟੇਡ (ਡੀ.ਆਈ.ਐਮ.ਟੀ.ਐਸ.) ਕਲੱਸਟਰ ਬੱਸਾਂ ਦੀ ਨਿਗਰਾਨੀ ਅਤੇ ਪ੍ਰਬੰਧਨ ਕਰਦੀ ਹੈ।