ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ (The Punjab Cabinet) ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ (The Punjab Vidhan Sabha) ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਕਾਰਨ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਹ ਮੀਟਿੰਗ ਚੰਡੀਗੜ੍ਹ ਸਿਵਲ ਸਕੱਤਰੇਤ (Civil Secretariat) ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਅੱਜ ਦੀ ਮੀਟਿੰਗ ਵਿੱਚ ਪੀ.ਸੀ.ਐਸ. ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣੀ ਪਵੇਗੀ। ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦਾ ਗਠਨ ਬਹੁਤ ਪਹਿਲਾਂ ਹੋਇਆ ਸੀ ਅਤੇ ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਗਈ ਸੀ। ਇਸ ਸਮੇਂ ਸੂਬੇ ਵਿੱਚ ਪੀ.ਸੀ.ਐਸ. ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ, ਜੋ ਅੱਜ ਦੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਉਕਤ ਅਸਾਮੀਆਂ ਨੂੰ ਪ੍ਰਵਾਨਗੀ ਮਿਲਣ ਮਗਰੋਂ ਵਧ ਕੇ 370 ਹੋ ਜਾਣਗੀਆਂ।
ਇਸ ਤੋਂ ਇਲਾਵਾ ਮਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਜੀ.ਐਸ.ਟੀ. ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁਝ ਹੋਰ ਪ੍ਰਸਤਾਵ ਵੀ ਆਉਣ ਵਾਲੇ ਹਨ ਅਤੇ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਮਿਲ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।