Homeਪੰਜਾਬਪੰਜਾਬ ਮੰਤਰੀ ਮੰਡਲ ਦੀ ਹੋਈ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ਨੂੰ...

ਪੰਜਾਬ ਮੰਤਰੀ ਮੰਡਲ ਦੀ ਹੋਈ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ਨੂੰ ਦਿੱਤੀ ਗਈ ਪ੍ਰਵਾਨਗੀ

ਪੰਜਾਬ : ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਈ ਵੱਡੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਈ। ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ ‘ਚ ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਪੰਜਾਬ ਪੰਚਾਇਤੀ ਰਾਜ ਐਕਟ ਵਿੱਚ ਕਈ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਚਾਇਤੀ ਰਾਜ ਐਕਟ 1994 ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੋਧ ਤਹਿਤ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜੀ ਜਾਵੇਗੀ। ਪੰਜਾਬ ‘ਚ ਪਹਿਲਾਂ ਪੰਚ-ਸਰਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾ ਸਕਦੀਆਂ ਸਨ ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਨਿਯਮ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਚਾਇਤ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕੀਤਾ ਗਿਆ ਹੈ।

ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਪੀ.ਸੀ.ਐਸ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 ਤੋਂ 2024 ਤੱਕ ਕੋਈ ਨਵੀਂ ਪੋਸਟ ਨਹੀਂ ਬਣਾਈ ਗਈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਪੀ.ਸੀ.ਐਸ ਅਫਸਰਾਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅਧਿਕਾਰੀਆਂ ਦੀਆਂ 59 ਨਵੀਆਂ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਲੇਰਕੋਟਲਾ ਨੂੰ ਸੈਸ਼ਨ ਕੋਰਟ ਲਾਇਆ ਜਾਵੇਗਾ।  ਮਲੇਰਕੋਟਲਾ ਨੂੰ ਸਾਰੀਆਂ ਡਵੀਜ਼ਨਾਂ ਵਿੱਚੋਂ ਸੈਸ਼ਨ ਡਵੀਜ਼ਨ ਬਣਾਇਆ ਜਾਵੇਗਾ।

ਕੈਬਨਿਟ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਘੱਗਰ ਦਰਿਆ ਦੇ ਆਸ-ਪਾਸ ਵਸਦੇ ਪਿੰਡਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੇ ਘੱਗਰ ਨੇੜੇ 20 ਏਕੜ ਪੰਚਾਇਤੀ ਜ਼ਮੀਨ ਲੈ ਲਈ ਹੈ। ਇੱਥੇ 40 ਫੁੱਟ ਡੂੰਘਾ ਛੱਪੜ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਾਊਸ ਸਰਜਨ ਦੀਆਂ 450 ਅਸਾਮੀਆਂ ‘ਤੇ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਮਰ ਕੈਦ ਜਾਂ ਹੋਰ ਅਪਰਾਧਾਂ ਦਾ ਸਾਹਮਣਾ ਕਰ ਰਹੇ 10 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਗਨਾ ਰਣੌਤ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਕੰਗਨਾ ਦਾ ਇਲਾਜ ਕਿਸੇ ਚੰਗੇ ਹਸਪਤਾਲ ‘ਚ ਕਰਵਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments