ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ 2024 (The Haryana Assembly Elections 2024) ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਦੋ ਵੱਡੀਆਂ ਮੀਟਿੰਗਾਂ ਹੋ ਰਹੀਆਂ ਹਨ। ਹਰਿਆਣਾ ਭਾਜਪਾ ਦੀ ਮੀਟਿੰਗ ਪ੍ਰਧਾਨ ਜੇ.ਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗੀ। ਸ਼ਾਮ ਨੂੰ ਭਾਜਪਾ ਹੈੱਡਕੁਆਰਟਰ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ‘ਚ ਚੋਣ ਕਮੇਟੀ ਦੀ ਬੈਠਕ ਹੋਵੇਗੀ। ਅੱਜ ਦੀ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ, ਅੱਜ ਕਈ ਨਾਵਾਂ ਨੂੰ ਮਨਜ਼ੂਰੀ ਮਿਲ ਜਾਵੇਗੀ, ਜਦਕਿ ਉਮੀਦ ਹੈ ਕਿ ਭਲਕੇ ਦੁਪਹਿਰ ਤੱਕ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਨੱਡਾ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਨੇਤਾ ਧਰਮਿੰਦਰ ਪ੍ਰਧਾਨ ਦੇ ਘਰ ਬੈਠਕ ਕਰ ਰਹੇ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਇੰਚਾਰਜ ਸਤੀਸ਼ ਪੂਨੀਆ, ਬਿਪਲਬ ਦੇਬ ਵੀ ਮੌਜੂਦ ਹਨ। ਕੋ-ਇੰਚਾਰਜ ਵਿਪਲਵ ਦੇਬ ਵੀ ਪਹੁੰਚੇ। ਇਸ ਮੀਟਿੰਗ ਤੋਂ ਬਾਅਦ ਨੱਡਾ ਨਾਲ ਮੀਟਿੰਗ ਹੋਵੇਗੀ।
ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਨਾਲ-ਨਾਲ ਵੋਟਾਂ ਦੀ ਤਰੀਕ ਵਿੱਚ ਵੀ ਬਦਲਾਅ ਹੋ ਸਕਦਾ ਹੈ। ਵੋਟਿੰਗ 1 ਅਕਤੂਬਰ ਦੀ ਬਜਾਏ 7 ਜਾਂ 8 ਅਕਤੂਬਰ ਨੂੰ ਹੋ ਸਕਦੀ ਹੈ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ 4 ਅਕਤੂਬਰ ਦੀ ਬਜਾਏ 10 ਜਾਂ 11 ਅਕਤੂਬਰ ਨੂੰ ਕੀਤੀ ਜਾ ਸਕਦੀ ਹੈ ਜਦਕਿ ਚੋਣਾਂ 1 ਅਕਤੂਬਰ ਤੋਂ ਪਹਿਲਾਂ ਵੀ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਭਾਜਪਾ ਅਤੇ ਇਨੈਲੋ ਵੱਲੋਂ ਤਿਉਹਾਰਾਂ ਦਾ ਹਵਾਲਾ ਦੇ ਕੇ ਕੀਤੀ ਗਈ ਮੰਗ ਨਾਲ ਸਿਧਾਂਤਕ ਤੌਰ ‘ਤੇ ਸਹਿਮਤ ਹੈ।