ਪੰਜਾਬ : ਪਾਰਟੀ ’ਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal president Sukhbir Singh Badal) ਨੇ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ (Former minister Balwinder Singh Bhundar) ਨੂੰ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕੀਤਾ ਹੈ। ਦੱਸ ਦੇਈਏ ਕਿ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਰਹਿਣਗੇ। ਸੁਖਬੀਰ ਬਾਦਲ ਦੇ ਮੁਖੀ ਹੁੰਦੇ ਹੋਏ ਪਹਿਲੀ ਵਾਰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬਲਵਿੰਦਰ ਸਿੰਘ ਭੂੰਦੜ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਆਗੂਆਂ ਵਿੱਚੋਂ ਇੱਕ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਇਹ ਵੱਡਾ ਫ਼ੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਪਾਰਟੀ ਵਿੱਚ ਅੰਦਰੂਨੀ ਕਲੇਸ਼ ਕਾਫੀ ਵੱਧ ਗਿਆ ਹੈ ਅਤੇ ਕਈ ਆਗੂ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਫ਼ੈਸਲੇ ਤੋਂ ਬਾਅਦ ਅਕਾਲੀ ਦਲ ਦੀ ਸਥਿਤੀ ਬਦਲੇਗੀ ਜਾਂ ਨਹੀਂ।