ਪਟਿਆਲਾ : ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (Surjit Singh Kohli) ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 74 ਸਾਲਾ ਸੁਰਜੀਤ ਸਿੰਘ ਕੋਹਲੀ ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ ਦੀ ਅਕਾਲੀ ਸਿਆਸਤ ਦਾ ਕੇਂਦਰ ਰਹੇ ਸਨ।
ਬਹੁਤ ਹੀ ਦੁੱਖ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਸੁਰਜੀਤ ਸਿੰਘ ਕੋਹਲੀ (ਸਾਬਕਾ ਮੰਤਰੀ, ਪੰਜਾਬ) ਸਾਡੇ ਦਰਮਿਆਨ ਨਹੀ ਰਹੇ….. pic.twitter.com/R1ICIYIkQk
— AjitPal Singh Kohli (@AjitpalKohli) August 29, 2024
ਉਨ੍ਹਾਂ ਦੇ ਵੱਡੇ ਪੁੱਤਰ ਅਜੀਤਪਾਲ ਸਿੰਘ ਕੋਹਲੀ (Ajitpal Singh Kohli), ਵਿਧਾਇਕ ਪਟਿਆਲਾ ਸ਼ਹਿਰੀ ਅਤੇ ਸੀਨੀਅਰ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸੁਰਜੀਤ ਕੋਹਲੀ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਗੁਰਜੀਤ ਸਿੰਘ ਕੋਹਲੀ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।