ਲੁਧਿਆਣਾ : ਰਾਜਗੁਰੂ ਨਗਰ ਸਿੰਧੀ ਬੇਕਰੀ (Rajguru Nagar Sindhi Bakery) ਦੇ ਮਾਲਕ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਮੋਗਾ ਪੁਲਿਸ (Moga police) ਨੇ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿੱਚ ਇੱਕ ਬਦਮਾਸ਼ ਵੀ ਮਾਰਿਆ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਨਾਂ ਜਗਮੀਤ ਸਿੰਘ ਅਤੇ ਵਿਕਾਸ ਕੁਮਾਰ ਦੱਸੇ ਜਾ ਰਹੇ ਹਨ। ਮੁਲਜ਼ਮਾਂ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਇਸ ਦੌਰਾਨ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਸੂਤਰਾਂ ਅਨੁਸਾਰ ਉਕਤ ਮੁਲਜ਼ਮ ਐਨ.ਆਰ.ਆਈ. ਦੇ ਘਰ ‘ਤੇ ਵੀ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਇਲਾਵਾ ਉਕਤ ਗੈਂਗਸਟਰਾਂ ਵੱਲੋਂ ਜਨਮ ਅਸ਼ਟਮੀ ਦੀ ਸ਼ਾਮ ਨੂੰ ਮੋਗਾ ‘ਚ ਕੱਪੜੇ ਦੀ ਦੁਕਾਨ ‘ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ। ਮੋਗਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਜਲਦੀ ਹੀ ਲੁਧਿਆਣਾ ਪੁਲਿਸ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਵੇਗੀ।