ਖੰਨਾ : ਖੰਨਾ (Khanna) ਦੇ ਦੋਰਾਹਾ (Doraha) ਵਿੱਚ ਇੱਕ ਨੌਜਵਾਨ ਰੇਲਵੇ ਲਾਈਨ (Canal bridge) ਦੇ ਪੁਲ ’ਤੇ ਚੜ੍ਹ ਗਿਆ। ਪਾਗਲ ਨੌਜਵਾਨ ਵੱਲੋਂ ਕੀਤੀ ਇਸ ਹਰਕਤ ਦੀ ਵੀਡੀਓ ਵੀ ਸਾਹਮਣੇ ਆਈ ਹੈ। ਉਕਤ ਨੌਜਵਾਨ ਪਹਿਲਾਂ ਰੇਲਵੇ ਲਾਈਨ ‘ਤੇ ਚੜ੍ਹ ਕੇ ਨਹਿਰ ਦੇ ਪੁਲ ‘ਤੇ ਚੜ੍ਹਿਆ, ਜਿਸ ਤੋਂ ਬਾਅਦ ਉਸ ਨੇ 30 ਫੁੱਟ ਦੀ ਉਚਾਈ ਤੋਂ ਨਹਿਰ ‘ਚ ਛਾਲ ਮਾਰ ਦਿੱਤੀ । ਇਸ ਦੌਰਾਨ ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਉਸ ਨੂੰ ਬਾਹਰ ਕੱਢਿਆ ਅਤੇ ਉਸ ਦੀ ਜਾਨ ਬਚਾਈ। ਰੇਲਵੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਰੇਲਵੇ ਲਾਈਨ ਦੇ ਪੁਲ ‘ਤੇ ਇਕ ਪਾਗਲ ਨੌਜਵਾਨ ਸੈਰ ਕਰ ਰਿਹਾ ਸੀ। ਜਦੋਂ ਲੋਕਾਂ ਨੇ ਉਸ ਨੂੰ ਦੇਖਿਆ ਤਾਂ ਉਸ ਨੂੰ ਹੇਠਾਂ ਉਤਰਨ ਲਈ ਕਿਹਾ ਪਰ ਉਸ ਨੇ ਕਿਸੇ ਦੀ ਨਾ ਸੁਣੀ ਅਤੇ ਨਹਿਰ ਵਿਚ ਛਾਲ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਗੋਤਾਖੋਰਾਂ ਨੇ ਉਸ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਕਤ ਨੌਜਵਾਨ ਨੂੰ ਪੁਲਿਸ ਆਪਣੇ ਨਾਲ ਲੈ ਜਾਂਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨੌਜਵਾਨ ਨੇ ਨਸ਼ਾ ਕਰਨ ਲਈ ਇਹ ਕਦਮ ਚੁੱਕਿਆ ਹੈ। ਉਸਨੇ ਪੁਲਿਸ ਨੂੰ ਆਪਣਾ ਨਾਮ ਅਤੇ ਪਤਾ ਨਹੀਂ ਦੱਸਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਮਾਨਸਿਕ ਤੌਰ ‘ਤੇ ਬਿਮਾਰ ਵੀ ਹੋ ਸਕਦਾ ਹੈ।