Homeਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜਾਂ ਤਖ਼ਤਾਂ ਦੇ ਸਿੱਖ ਸਾਹਿਬਾਨ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜਾਂ ਤਖ਼ਤਾਂ ਦੇ ਸਿੱਖ ਸਾਹਿਬਾਨ ਦੀ ਹੋਵੇਗੀ ਮੀਟਿੰਗ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਅੱਜ ਪੰਜਾਂ ਤਖ਼ਤਾਂ ਦੇ ਸਿੱਖ ਸਾਹਿਬਾਨ ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜਿਸ ਵਿੱਚ ਅੱਜ ਸੁਖਬੀਰ ਬਾਦਲ (Sukhbir Badal) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ‘ਤੇ ਵਿਚਾਰ ਹੋ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜ ਤਖ਼ਤਾਂ ਦੇ ਸਾਹਿਬਾਨ ਇਸ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਲੈਣਗੇ। ਕਿਹਾ ਜਾ ਰਿਹਾ ਕਿ ਇਸ ਮਾਮਲੇ ਸਬੰਧੀ ਅੱਜ ਕੋਈ ਵੀ ਫ਼ੈਸਲਾ ਨਹੀ ਲਿਆ ਜਾਵੇਗਾ ਅਤੇ ਨਾ ਹੀ ਕੋਈ ਫ਼ੈਸਲਾ ਸੁਣਾਇਆ ਜਾਵੇਗਾ। ਇਸ ਮਾਮਲੇ ਨੂੰ ਹਾਲ ਦੀ ਘੜੀ ਵਿੱਚ ਟਾਲਿਆ ਜਾ ਸਕਦਾ ਹੈ। ਇਸ ਬਾਰੇ ਵਿਚਾਰ ਕਰਨ ਲਈ ਸਿੱਖ ਕੌਮ ਦੇ ਬੁੱਧੀਜੀਵੀਆਂ ਦੀ ਮੀਟਿੰਗ ਬੁਲਾਏ ਜਾਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਹੀ ਤਖਤ ਇਸ ‘ਤੇ ਆਪਣਾ ਫ਼ੈਸਲਾ ਦੇ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments