HomeਪੰਜਾਬCM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਅੱਜ ਅੰਮ੍ਰਿਤਸਰ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਮੱਥਾ ਟੇਕਣਗੇ।

ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ (Durgayana Temple) ਵਿੱਚ ਵੀ ਮੱਥਾ ਟੇਕਣ ਪਹੁੰਚਣਗੇ। ਦੱਸ ਦੇਈਏ ਕਿ ਉਹ 1 ਵਜੇ ਸ੍ਰੀ ਹਰਿਮੰਦਰ ਸਾਹਿਬ ਅਤੇ 3 ਵਜੇ ਦੁਰਗਿਆਣਾ ਮੰਦਰ ਪਹੁੰਚਣਗੇ।

ਦੱਸ ਦੇਈਏ ਕਿ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਰਾਜਪਾਲ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments