ਸ਼੍ਰੀਨਗਰ: ਜੰਮੂ-ਕਸ਼ਮੀਰ ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਂਬਾ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ (District President Kashmira Singh) ਨੇ ਟਿਕਟ ਨਾ ਮਿਲਣ ‘ਤੇ ਪਾਰਟੀ ਛੱਡ ਦਿੱਤੀ ਹੈ।
ਭਾਜਪਾ ਨੇ ਸਾਂਬਾ ਵਿਧਾਨ ਸਭਾ ਸੀਟ ਤੋਂ ਸੁਰਜੀਤ ਸਿੰਘ ਸਲਾਥੀਆ ਨੂੰ ਉਮੀਦਵਾਰ ਬਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ‘ਤੇ ਉਨ੍ਹਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਭਾਜਪਾ ਨੇ ਸਾਂਬਾ ਤੋਂ ਸੁਰਜੀਤ ਸਿੰਘ ਸਲਾਥੀਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਜੋ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸੁਰਜੀਤ ਸਿੰਘ ਮੂਲ ਰੂਪ ਵਿੱਚ ਨੈਸ਼ਨਲ ਕਾਨਫਰੰਸ ਦੇ ਸਨ।
ਸੂਬਾ ਪ੍ਰਧਾਨ ਰਵਿੰਦਰ ਰੈਨਾ ਨੂੰ ਭੇਜੇ ਗਏ ਆਪਣੇ ਅਸਤੀਫ਼ੇ ‘ਚ ਕਸ਼ਮੀਰਾ ਨੇ ਲਿ ਖਿਆ ਹੈ ਕਿ ਉਨ੍ਹਾਂ ਨੇ 40 ਸਾਲ ਪਾਰਟੀ ਦੀ ਸੇਵਾ ਕੀਤੀ ਹੈ। ਪੋਲਿੰਗ ਬੂਥ ਏਜੰਟ ਤੋਂ ਸ਼ੁਰੂ ਹੋਈ ਯਾਤਰਾ ਇੱਥੇ (ਭਾਜਪਾ ਸਾਂਬਾ ਪ੍ਰਧਾਨ ਬਣ ਕੇ) ਪਹੁੰਚੀ। ਇਸ ਸਮੇਂ ਦੌਰਾਨ ਮੈਨੂੰ ਹੋਰ ਵੀ ਕਈ ਜ਼ਿੰਮੇਵਾਰੀਆਂ ਮਿਲੀਆਂ, ਜਿਨ੍ਹਾਂ ਨੂੰ ਮੈਂ ਚੰਗੀ ਤਰ੍ਹਾਂ ਨਿਭਾਉਣ ਦੀ ਕੋਸ਼ਿਸ਼ ਕੀਤੀ, ਪਰ ਮੇਰੀ ਸਾਲਾਂ ਦੀ ਸੇਵਾ ਦਾ ਕੋਈ ਫਾਇਦਾ ਨਹੀਂ ਹੋਇਆ। ਪਾਰਟੀ ਨੇ ਮੈਨੂੰ ਟਿਕਟ ਦੇਣ ਦੀ ਬਜਾਏ ਉਨ੍ਹਾਂ ਨੂੰ ਟਿਕਟ ਦਿੱਤੀ, ਜਿੰਨ੍ਹਾਂ ਦਾ ਮੈਂ ਹਮੇਸ਼ਾ ਵਿਰੋਧ ਕੀਤਾ।