Homeਦੇਸ਼PM ਮੋਦੀ ਅੱਜ ਤਾਮਿਲਨਾਡੂ ਦਾ ਕਰਨਗੇ ਦੌਰਾ , ਵੰਦੇ ਭਾਰਤ ਐਕਸਪ੍ਰੈਸ ਨੂੰ...

PM ਮੋਦੀ ਅੱਜ ਤਾਮਿਲਨਾਡੂ ਦਾ ਕਰਨਗੇ ਦੌਰਾ , ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ

ਤਾਮਿਲਨਾਡੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਤਾਮਿਲਨਾਡੂ ਦਾ ਦੌਰਾ ਕਰਨਗੇ। ਮੋਦੀ ਸਵੇਰੇ 10 ਵਜੇ ਦੇ ਕਰੀਬ ਭਾਰਤ ਮੰਡਪਮ ‘ਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ (The National Convention) ਦਾ ਉਦਘਾਟਨ ਕਰਨਗੇ। ਇਸ ਸਮਾਗਮ ਦੌਰਾਨ ਭਾਰਤ ਦੀ ਸੁਪਰੀਮ ਕੋਰਟ ਦੇ 75 ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਮੇਰਠ-ਲਖਨਊ ਲਈ ਅੱਜ ਤੋਂ ਵੰਦੇ ਭਾਰਤ ਐਕਸਪ੍ਰੈਸ (Vande Bharat Express) ਦਾ ਸੰਚਾਲਨ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਤੋਂ ਬਾਅਦ ਇਸ ਦਾ ਉਦਘਾਟਨ ਕਰਨਗੇ। ਇਸ ਉਦਘਾਟਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੇਰਠ ਦੇ ਸਿਟੀ ਸਟੇਸ਼ਨ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ, ਹੁਣ ਸਿਰਫ ਉਸ ਪਲ ਦੀ ਉਡੀਕ ਕੀਤੀ ਜਾ ਰਹੀ ਹੈ ਜਦੋਂ ਇਸਨੂੰ ਲਾਂਚ ਕੀਤਾ ਜਾਵੇਗਾ।12.30 ਵਜੇ ਤੱਕ ਵੰਦੇ ਭਾਰਤ ਚੱਲਣ ਲਗ ਪਵੇਗੀ ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments