Home ਪੰਜਾਬ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪ੍ਰਵਾਨ...

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪ੍ਰਵਾਨ ਕਰਦਿਆਂ ਮੰਗੀ ਮੁਆਫ਼ੀ

0

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੇ ਹੁਕਮਾਂ ਤੋਂ ਬਾਅਦ ਸੁਖਬੀਰ ਬਾਦਲ (Sukhbir Badal) ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਲਿਖਿਆ, ‘ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ। ਦਾਸ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਜਾਰੀ ਹੁਕਮਨਾਮੇ ਨੂੰ ਪ੍ਰਵਾਨ ਕਰਦਾ ਹੈ। ਹੁਕਮਾਂ ਅਨੁਸਾਰ ਮੈਂ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋ ਕੇ ਮੁਆਫ਼ੀ ਮੰਗਾਂਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਬੀਤੇ ਦਿਨ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ । ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਗਏ ਫ਼ੈਸਲੇ ਨੂੰ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ।

Exit mobile version