Home ਪੰਜਾਬ ਥਾਣਾ ਬਹਾਵਾਲਾ ਪੁਲਿਸ ਨੇ 3 ਨਸ਼ਾ ਤਸਕਰਾਂ ਦੀ ਲੱਖਾਂ ਰੁਪਏ ਦੀ ਜਾਇਦਾਦ...

ਥਾਣਾ ਬਹਾਵਾਲਾ ਪੁਲਿਸ ਨੇ 3 ਨਸ਼ਾ ਤਸਕਰਾਂ ਦੀ ਲੱਖਾਂ ਰੁਪਏ ਦੀ ਜਾਇਦਾਦ ਕੀਤੀ ਜ਼ਬਤ

0

ਅਬੋਹਰ: ਪੰਜਾਬ ਸਰਕਾਰ (The Punjab Government) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ (Drug Traffickers) ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਦੇ ਹੁਕਮਾਂ ‘ਤੇ ਪੁਲਿਸ ਉਪ ਕਪਤਾਨ ਦੇਹਤੀ ਦੀ ਅਗਵਾਈ ‘ਚ ਥਾਣਾ ਬਹਾਵਾਲਾ ਪੁਲਿਸ ਵੱਲੋਂ 3 ਨਸ਼ਾ ਤਸਕਰਾਂ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ।

ਥਾਣਾ ਬਹਾਵਾਲਾ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਹਿੰਮਤਪੁਰਾ ਵਿੱਚ ਸਵਰਨ ਸਿੰਘ ਪੁੱਤਰ ਅਵਤਾਰ ਸਿੰਘ ਦੀ 20 ਲੱਖ 13 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸੇ ਪਿੰਡ ਵਿੱਚ ਨਿਿਤਨ ਪੁੱਤਰ ਮੰਗੀ ਰਾਮ ਦੀ ਕਰੀਬ 15 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਢਾਣੀ ਸੀਤੋ ਗੁੰਨੋ ਵਿੱਚ ਰਾਹੁਲ ਪੁੱਤਰ ਸੰਦੀਪ ਦੀ ਕਰੀਬ 21 ਲੱਖ 37 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਸੁਨੀਲ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਖ਼ਿਲਾਫ਼ ਵੱਖ-ਵੱਖ ਨਸ਼ਿਆਂ ਦੇ ਕੇਸ ਦਰਜ ਹਨ ਅਤੇ ਇਨ੍ਹਾਂ ਵਿਅਕਤੀਆਂ ਨੇ ਨਸ਼ੇ ਦੀ ਤਸਕਰੀ ਕਰਕੇ ਹੀ ਇਹ ਜਾਇਦਾਦ ਬਣਾਈ ਹੈ। ਉਸ ਨੇ ਦੱਸਿਆ ਕਿ ਉਸ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤੇ ਗਏ ਹਨ, ਹੁਣ ਇਹ ਲੋਕ ਇਸ ਜਾਇਦਾਦ ਨੂੰ ਕਿਸੇ ਨੂੰ ਨਹੀਂ ਵੇਚ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।

Exit mobile version