ਨਾਗਪੁਰ : ਜਬਲਪੁਰ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਫਲਾਈਟ (IndiGo Flight) 6E 7308 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਫਲਾਈਟ ਦੀ ਨਾਗਪੁਰ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇੰਡੀਗੋ ਦੇ ਅਨੁਸਾਰ, ਨਾਗਪੁਰ ਵਿੱਚ ਲੈਂਡਿੰਗ ਤੋਂ ਬਾਅਦ, ਸਾਰੇ ਯਾਤਰੀਆਂ ਨੂੰ ਸੁਰੱਖਿਅਤ ਰੂਪ ਵਿੱਚ ਉਤਾਰ ਦਿੱਤਾ ਗਿਆ ਅਤੇ ਲਾਜ਼ਮੀ ਸੁਰੱਖਿਆ ਜਾਂਚ ਤੁਰੰਤ ਸ਼ੁਰੂ ਕਰ ਦਿੱਤੀ ਗਈ।
ਇੰਡੀਗੋ ਨੇ ਇਕ ਬਿਆਨ ਜਾਰੀ ਕਰਕੇ ਇਸ ਘਟਨਾ ‘ਤੇ ਅਫਸੋਸ ਜ਼ਾਹਰ ਕੀਤਾ ਹੈ ਅਤੇ ਕਿਹਾ ਹੈ ਕਿ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਉਹ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹਨ। ਇੰਡੀਗੋ ਨੇ ਸਾਰੇ ਸਬੰਧਤ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਕਰਮਚਾਰੀਆਂ ਨੇ ਜਹਾਜ਼ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।