Home ਪੰਜਾਬ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

0

ਪੰਜਾਬ : ਸ਼ੰਭੂ ਬਾਰਡਰ (Shambhu border) ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਅਤੇ ਕਿਸਾਨਾਂ ਨੂੰ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਿਛਲੀ ਵਾਰ ਸੁਣਵਾਈ ਫੇਲ੍ਹ ਹੋ ਗਈ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਦੇਣ ਲਈ ਕਿਹਾ ਸੀ ਜੋ ਅੱਜ ਸੁਪਰੀਮ ਕੋਰਟ ਨੂੰ ਸੌਂਪੇ ਜਾ ਸਕਦੇ ਹਨ। ਜੇਕਰ ਪੰਜਾਬ ਸਰਕਾਰ ਅੱਜ ਨਾਮ ਪੇਸ਼ ਕਰਦੀ ਹੈ ਤਾਂ ਸੁਪਰੀਮ ਕੋਰਟ ਅੰਤਿਮ ਫ਼ੈਸਲਾ ਲੈ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਜੇਕਰ ਕਮੇਟੀ ਦੇ ਨਾਮ ਪੇਸ਼ ਕੀਤੇ ਜਾਂਦੇ ਹਨ ਤਾਂ ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿੱਚ ਤਾਲਮੇਲ ਦਾ ਕੰਮ ਕਰੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦੋਵਾਂ ਸੂਬਿਆਂ ਦੇ ਵਕੀਲ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਦੇ ਮੁੱਦਿਆਂ ਦੇ ਪ੍ਰਸਤਾਵਿਤ ਵਿ ਸ਼ਿਆਂ ਨੂੰ ਪੇਸ਼ ਕਰਨਗੇ। ਜਿਸ ਦਾ ਨਿਰਪੱਖ ਢੰਗ ਨਾਲ ਹੱਲ ਕੀਤਾ ਜਾ ਸਕੇ। ਦੱਸ ਦਈਏ ਕਿ 25 ਅਗਸਤ ਨੂੰ ਸ਼ੰਭੂ ਬਾਰਡਰ ‘ਤੇ ਹੜਤਾਲ ‘ਤੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗ ਕੀਤੀ ਗਈ ਸੀ, ਉਹ ਵੀ ਅਸਫਲ ਰਹੀ ਸੀ। ਪੁਲਿਸ ਨੇ ਦੋ ਵਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੀ। ਕਿਸਾਨ ਆਪਣੀ ਗੱਲ ‘ਤੇ ਅੜੇ ਹੋਏ ਹਨ ਕਿ ਉਹ ਦਿੱਲੀ ਵੱਲ ਮਾਰਚ ਕਰਨਗੇ।

ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਸਰਹੱਦ ‘ਤੇ ਬੈਠੇ ਹਨ। ਫਸਲਾਂ ‘ਤੇ ਐਮ.ਐਸ.ਪੀ ਸਬੰਧੀ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਦੋਂ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚੇ ਤਾਂ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪੱਕਾ ਧਰਨਾ ਦਿੱਤਾ ਅਤੇ ਸ਼ੰਭੂ ਬਾਰਡਰ ‘ਤੇ ਬੈਠ ਗਏ, ਜਿਸ ਦਾ ਅਸਰ ਵਪਾਰੀਆਂ ‘ਤੇ ਪਿਆ। ਦੂਜੇ ਪਾਸੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਕਿਸਾਨਾਂ ਦਾ ਮੁੱਦਾ ਸੁਪਰੀਮ ਕੋਰਟ ਵਿੱਚ ਲੈ ਗਈ।

Exit mobile version