Home ਪੰਜਾਬ ਨਾਜਾਇਜ਼ ਕਲੋਨੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਇਹ...

ਨਾਜਾਇਜ਼ ਕਲੋਨੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਇਹ ਵੱਡਾ ਫ਼ੈਸਲਾ

0

ਲੁਧਿਆਣਾ : ਨਾਜਾਇਜ਼ ਕਲੋਨੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਨਾਂ ਐਨ.ਓ.ਸੀ ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਵਧਾਉਣ ਦੀ ਯੋਜਨਾ ਬਣਾਈ ਗਈ ਹੈ।

ਇਸ ਸਬੰਧੀ ਪ੍ਰਸਤਾਵ, ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਤੋਂ ਛੋਟ ਦੇਣ ਦੀ ਸਿਫਾਰਿਸ਼ ਦੇ ਨਾਲ-ਨਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਦਾ ਏਜੰਡਾ ਮੁੱਖ ਮੰਤਰੀ ਦੇ ਦਸਤਖਤਾਂ ਨਾਲ ਜਾਰੀ ਕੀਤਾ ਗਿਆ ਹੈ। ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਵਾਲੇ ਵਿਅਕਤੀ ਨੂੰ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਨੂੰ ਘੱਟੋ-ਘੱਟ 5 ਸਾਲ ਅਤੇ 10 ਸਾਲ ਤੱਕ ਦੀ ਸਜ਼ਾ ਦੇਣ ਦੀ ਵਿਵਸਥਾ ਹੋਵੇਗੀ, ਜਿਸ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ‘ਚ ਸੋਧ ਦੀ ਪ੍ਰਕਿ ਰਿਆ ਸ਼ੁਰੂ ਕਰ ਦਿੱਤੀ ਗਈ ਹੈ।

Exit mobile version