Home ਪੰਜਾਬ ਪੰਜਾਬ ਪੁਲਿਸ ਨੇ 200 ਸ਼ਰਾਬ ਦੀਆਂ ਬੋਤਲਾਂ ਸਮੇਤ 2 ਵਿਅਕਤੀਆਂ ਨੂੰ ਕੀਤਾ...

ਪੰਜਾਬ ਪੁਲਿਸ ਨੇ 200 ਸ਼ਰਾਬ ਦੀਆਂ ਬੋਤਲਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

0

ਦੀਨਾਨਗਰ : ਵਿਧਾਨ ਸਭਾ (Assembly Constituency) ਹਲਕਾ ਦੀਨਾਨਗਰ (Dinanagar) ਅਧੀਨ ਪੈਂਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕੇ ਦੌਰਾਨ ਦੋ ਕਾਰ ਸਵਾਰਾਂ ਕੋਲੋਂ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਾਣਾ ਸ਼ਾਲਾ ਥਾਣਾ ਮੁਖੀ ਕਰਿਸ਼ਮਾ ਨੇ ਦੱਸਿਆ ਕਿ ਸਲੰਿਦਰ ਸਿੰਘ ਸਮੇਤ ਪੁਿਲਸ ਪਾਰਟੀ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੇ ਇਕ ਸਵਿਫਟ ਡਿਜ਼ਾਇਰ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਤਲਾਸ਼ੀ ਦੌਰਾਨ ਕਾਰ ‘ਚੋਂ ਪਲਾਸਟਿਕ ਦੇ ਡੱਬਿਆਂ ‘ਚ ਪਈ 1,50,000 ਮਿਲੀਲੀਟਰ (200 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਵੱਲੋਂ ਜਾਂਚ ਤੋਂ ਬਾਅਦ ਜਾਰਜ ਮਸੀਹ ਪੁੱਤਰ ਗੁਲਾਮ ਮਸੀਹ ਅਤੇ ਅਸ਼ੋਕ ਮਸੀਹ ਪੁੱਤਰ ਜਾਮੀ ਮਸੀਹ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Exit mobile version