Home ਪੰਜਾਬ CM ਮਾਨ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ...

CM ਮਾਨ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ‘ਚ ਕੀਤਾ ਪੇਸ਼

0

ਪੰਜਾਬ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿੱਚ ਕਈ ਤਰ੍ਹਾਂ ਦੇ ਮੁੱਦੇ ਉਠਾਏ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਬਿੱਲ ਪੇਸ਼ ਕੀਤਾ। ਸੀ.ਐਮ ਮਾਨ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਬਾਅਦ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਸੀ.ਐਮ. ਮਾਨ ਨੇ ਕਿਹਾ ਕਿ ਸੌਖੇ ਸ਼ਬਦਾਂ ਵਿਚ ਐਨ.ਓ.ਸੀ. ਬਿੱਲ ਪੇਸ਼ ਕੀਤਾ ਗਿਆ ਹੈ। ਇਸ ਤਹਿਤ 500 ਗਜ਼ ਤੱਕ ਦੇ ਪਲਾਟਾਂ ਲਈ ਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ।

ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਬਾਰੇ ਪਤਾ ਲੱਗਣ ‘ਤੇ ਬਿਜਲੀ ਦੇ ਮੀਟਰ ਨਹੀਂ ਲਗਾਏ ਗਏ, ਪਾਣੀ ਦੇ ਕੁਨੈਕਸ਼ਨ ਨਹੀਂ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਇਸ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਚੁੱਕਿਆ ਸੀ।

ਵਰਣਨਯੋਗ ਹੈ ਕਿ ਬਿਨਾਂ ਐਨ.ਓ.ਸੀ. ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਵਿਚ ਸਥਿਤ 500 ਗਜ਼ ਤੱਕ ਦੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਅੱਜ ਵਿਧਾਨ ਸਭਾ ਵਿਚ ਮਨਜ਼ੂਰੀ ਦਿੱਤੀ ਜਾਵੇਗੀ। ਇਸ ਮੁਤਾਬਕ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲੇ ਵਿਅਕਤੀ ਨੂੰ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਨੂੰ ਘੱਟੋ-ਘੱਟ 5 ਸਾਲ ਅਤੇ 10 ਸਾਲ ਤੱਕ ਦੀ ਸਜ਼ਾ ਦੇਣ ਦੀ ਵਿਵਸਥਾ ਹੋਵੇਗੀ, ਜਿਸ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ‘ਚ ਸੋਧ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Exit mobile version