ਕੈਨੇਡਾ : ਕੈਨੇਡਾ ਵਿੱਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ (AP Dhillon) ਦੇ ਘਰ ਹੋਈ ਗੋਲੀਬਾਰੀ ਨੂੰ ਲੈ ਕੇ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ- ਮੈਂ ਬਿਲਕੁੱਲ ਸੁਰੱਖਿਅਤ ਹਾਂ। ਏਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਏਪੀ ਢਿੱਲੋਂ ਦੇ ਵੈਨਕੂਵਰ ਸਥਿਤ ਘਰ ਦੇ ਬਾਹਰ ਵੀ ਭਾਰੀ ਗੋਲੀਬਾਰੀ ਹੋਈ। 1 ਸਤੰਬਰ ਨੂੰ ਵਾਪਰੀ ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਜੇਲ ‘ਚ ਬੰਦ ਗੈਂਗਸਟਰ ਰੋਹਿਤ ਗੋਦਾਰਾ ਨੇ ਲਈ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਕੈਨੇਡਾ ‘ਚ ਸਥਿਤ ਏਪੀ ਢਿੱਲੋਂ ਦੇ ਘਰ ‘ਤੇ ਗੋਲੀਆਂ ਚਲਾਉਣ ਤੋਂ ਪਹਿਲਾਂ ਬਦਮਾਸ਼ਾਂ ਨੇ ਉਥੇ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਫਿਰ ਘਰ ‘ਤੇ 14 ਰਾਉਂਡ ਫਾਇਰ ਕੀਤੇ ਅਤੇ ਪੂਰਾ ਮੈਗਜ਼ੀਨ ਖਾਲੀ ਕਰ ਦਿੱਤਾ।
ਏਪੀ ਢਿੱਲੋਂ ਨੇ ਗੋਲੀਬਾਰੀ ਦੀ ਘਟਨਾ ‘ਤੇ ਬਿਆਨ ਕੀਤਾ ਜਾਰੀ
ਗਾਇਕ ਏਪੀ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਹਮਲੇ ਤੋਂ ਬਾਅਦ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ ‘ਚ ਇਕ ਪੋਸਟ ਕੀਤੀ ਹੈ, ਜਿਸ ‘ਤੇ ਲਿਖਿਆ ਹੈ- ‘ਮੈਂ ਸੁਰੱਖਿਅਤ ਹਾਂ। ਮੇਰੇ ਲੋਕ ਸੁਰੱਖਿਅਤ ਹਨ। ਮੇਰੇ ਨਾਲ ਸੰਪਰਕ ਕਰਨ ਵਾਲੇ ਹਰ ਵਿਅਕਤੀ ਦਾ ਧੰਨਵਾਦ। ਤੁਹਾਡਾ ਸਮਰਥਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਸਾਰਿਆਂ ਲਈ ਪਿਆਰ ਅਤੇ ਸ਼ਾਂਤੀ।
ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਜੇਲ ‘ਚ ਬੰਦ ਗੈਂਗਸਟਰ ਰੋਹਿਤ ਗੋਦਾਰਾ ਨੇ ਲਈ ਹੈ। ਬਦਮਾਸ਼ਾਂ ਨੇ ਹਮਲਾ ਕਰਨ ਤੋਂ ਪਹਿਲਾਂ ਦਿਨ ਵੇਲੇ ਘਰ ਦੀ ਰੇਕੀ ਕੀਤੀ ਅਤੇ ਫਿਰ ਰਾਤ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ।
ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਫੇਸਬੁੱਕ ਪੋਸਟ ‘ਚ ਲਿਖਿਆ ਗਿਆ ਸੀ- ‘ਰਾਮ ਰਾਮ ਜੀ ਸਾਰੇ ਭਰਾਵਾਂ ਨੂੰ’, 1 ਸਤੰਬਰ ਦੀ ਰਾਤ ਨੂੰ ਅਸੀਂ ਕੈਨੇਡਾ ‘ਚ ਦੋ ਥਾਵਾਂ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ਟੋਰਾਂਟੋ ‘ਤੇ ਗੋਲੀਬਾਰੀ ਕੀਤੀ। ਇਸ ਦੀ ਜ਼ਿੰਮੇਵਾਰੀ ਮੈਂ, ਰੋਹਿਤ ਗੋਦਾਰਾ (ਲੌਰੇਸ਼ ਬਿਸ਼ਨੋਈ ਗਰੁੱਪ) ਲੈਂਦਾ ਹਾਂ।