Home ਪੰਜਾਬ ਪੰਜਾਬ ‘ਚ ਅੱਜ ਤੋਂ 10 ਸਤੰਬਰ ਤੱਕ ਸਾਰੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ ਅੱਜ ਤੋਂ 10 ਸਤੰਬਰ ਤੱਕ ਸਾਰੇ ਦਫ਼ਤਰ ਰਹਿਣਗੇ ਬੰਦ

0

ਫ਼ਿਰੋਜ਼ਪੁਰ : 5 ਤੋਂ 10 ਸਤੰਬਰ ਤੱਕ ਪੰਜਾਬ ਦੇ ਸਾਰੇ ਡੀ.ਸੀ ਦਫ਼ਤਰਾਂ (DC offices) ‘ਚ ਰਹੇਗੀ। ਇਸ ਲਈ ਸੂਬੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਮੰਗਾਂ ਪੂਰੀਆਂ ਨਾ ਹੋਣ ਦੇ ਗੁੱਸੇ ‘ਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਲਏ ਗਏ ਫ਼ੈੈਸਲੇ ਅਨੁਸਾਰ 5 ਸਤੰਬਰ ਤੋਂ 10 ਸਤੰਬਰ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਸਮੇਤ ਸੂਬੇ ਭਰ ਦੇ ਡੀ.ਸੀ. ਦਫ਼ਤਰਾਂ, ਤਹਿਸੀਲਾਂ ਅਤੇ ਸਾਰੀਆਂ ਤਹਿਸੀਲਾਂ ਵਿੱਚ ਹੜਤਾਲ ਕੀਤੀ ਜਾਵੇਗੀ, ਜਿਸ ਕਾਰਨ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹੇਗਾ।

ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸੋਨੂੰ ਕਸ਼ਯਪ ਅਤੇ ਜਨਰਲ ਸਕੱਤਰ ਵਿਸ਼ਾਲ ਮਹਿਤਾ ਨੇ ਦੱਸਿਆ ਕਿ ਸੂਬਾ ਬਾਡੀ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੱਧਰ ‘ਤੇ ਸਾਰੇ ਜ਼ਿ ਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਮੰਗ ਪੱਤਰ ਦੇ ਕੇ ਜਾਣੂ ਕਰ ਚੁੱਕੀ ਹੈ। 5 ਤੋਂ 10 ਸਤੰਬਰ ਤੱਕ ਸੂਬੇ ਦੇ ਜ਼ਿਲ੍ਹਾ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ‘ਤੇ ਮੁਲਾਜ਼ਮ ਆਪਣੀਆਂ ਕਲਮਾਂ ਛੱਡ ਕੇ ਹੜਤਾਲ ‘ਤੇ ਚਲੇ ਜਾਣਗੇ ਅਤੇ ਕੰਮ ਬੰਦ ਰਹਿਣਗੇ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ‘ਤੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Exit mobile version