Homeਹਰਿਆਣਾਵਿਧਾਇਕ ਲਕਸ਼ਮਣ ਨਾਪਾ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਵਿਧਾਇਕ ਲਕਸ਼ਮਣ ਨਾਪਾ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਨੇ ਰਤੀਆ ਵਿਧਾਨ ਸਭਾ ਤੋਂ ਮੌਜੂਦਾ ਵਿਧਾਇਕ ਲਕਸ਼ਮਣ ਨਾਪਾ (The Current MLA Laxman Napa) ਦੀ ਟਿਕਟ ਰੱਦ ਕਰ ਦਿੱਤੀ ਹੈ।

ਇਸ ਤੋਂ ਬਾਅਦ ਰਤੀਆ ਦੇ ਵਿਧਾਇਕ ਲਕਸ਼ਮਣ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਰਤੀਆ ਸੀਟ ਤੋਂ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਤੁਰੰਤ ਬਾਅਦ ਲਕਸ਼ਮਣ ਨੇ ਪਾਰਟੀ ਛੱਡਣ ਦਾ ਫ਼ੈਸਲਾ ਕਰ ਲਿਆ। ਅਸਤੀਫ਼ਾ ਦੇਣ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਨਾਲ ਮੁਲਾਕਾਤ ਤੋਂ ਬਾਅਦ ਲਕਸ਼ਮਣ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।

ਭਾਜਪਾ ਨੇ ਬੀਤੀ ਸ਼ਾਮ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪਾਰਟੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਤੋਂ ਉਮੀਦਵਾਰ ਬਣਾਇਆ ਹੈ। ਮਨੋਹਰ ਲਾਲ ਖੱਟਰ ਦੀ ਥਾਂ ‘ਤੇ ਇਸ ਸਾਲ ਮਾਰਚ ‘ਚ ਮੁੱਖ ਮੰਤਰੀ ਬਣੇ ਸੈਣੀ ਇਸ ਸਮੇਂ ਕਰਨਾਲ ਤੋਂ ਵਿਧਾਇਕ ਹਨ।

ਉਮੀਦਵਾਰਾਂ ਦੀ ਸੂਚੀ ਵਿੱਚ 8 ਔਰਤਾਂ ਵੀ ਸ਼ਾਮਲ ਹਨ। ਭਾਜਪਾ ਦੇ 41 ਵਿੱਚੋਂ ਅੱਧੇ ਤੋਂ ਵੱਧ ਵਿਧਾਇਕਾਂ ਨੂੰ ਮੁੜ ਟਿਕਟਾਂ ਦਿੱਤੀਆਂ ਗਈਆਂ ਹਨ। ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੂੰ ਬਾਦਲੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਦਕਿ ਪਾਰਟੀ ਦੇ ਸੀਨੀਅਰ ਆਗੂ ਅਨਿਲ ਵਿਜ ਆਪਣੇ ਗੜ੍ਹ ਅੰਬਾਲਾ ਛਾਉਣੀ ਤੋਂ ਮੁੜ ਚੋਣ ਲੜ ਰਹੇ ਹਨ।

ਇਸ ਸੂਚੀ ਵਿੱਚ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਦੀ ਧੀ ਆਰਤੀ ਰਾਓ ਦਾ ਨਾਂ ਵੀ ਸ਼ਾਮਲ ਹੈ। ਆਰਤੀ ਨੂੰ ਅਟੇਲੀ ਤੋਂ ਜਦਕਿ ਸ਼ਰੂਤੀ ਚੌਧਰੀ ਨੂੰ ਤੋਸ਼ਾਮ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ। ਰਾਓ ਨਰਬੀਰ ਸਿੰਘ ਨੂੰ ਬਾਦਸ਼ਾਹਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਦੋ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਵਿਨੋਦ ਸ਼ਰਮਾ ਦੀ ਪਤਨੀ ਸ਼ਕਤੀ ਰਾਣੀ ਸ਼ਰਮਾ ਨੂੰ ਕਾਲਕਾ ਤੋਂ ਟਿਕਟ ਦਿੱਤੀ ਗਈ ਹੈ। ਦੇਵੇਂਦਰ ਸਿੰਘ ਬਬਲੀ ਅਤੇ ਸੰਜੇ ਕਾਬਲਾਨਾ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਕ੍ਰਮਵਾਰ ਟੋਹਾਣਾ ਅਤੇ ਤੋਸ਼ਾਮ ਤੋਂ ਚੋਣ ਲੜਨਗੇ।

ਉਮੀਦਵਾਰ 12 ਸਤੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 16 ਸਤੰਬਰ ਹੈ। ਹਰਿਆਣਾ ਵਿੱਚ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਚੋਣਾਂ ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments