Homeਪੰਜਾਬਕੱਪੜਾ ਵਪਾਰੀ 'ਤੇ ਅਣਪਛਾਤੇ ਨੌਜ਼ਵਾਨਾਂ ਨੇ ਚਲਾਇਆਂ ਗੋਲੀਆਂ, ਵਪਾਰੀ ਜ਼ਖ਼ਮੀ

ਕੱਪੜਾ ਵਪਾਰੀ ‘ਤੇ ਅਣਪਛਾਤੇ ਨੌਜ਼ਵਾਨਾਂ ਨੇ ਚਲਾਇਆਂ ਗੋਲੀਆਂ, ਵਪਾਰੀ ਜ਼ਖ਼ਮੀ

ਅੰਮ੍ਰਿਤਸਰ : ਪੰਜਾਬ ਵਿੱਚ ਦਿਨ-ਬ-ਦਿਨ ਗੋਲੀਬਾਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਬਾਬਾ ਬਕਾਲਾ ਸਾਹਿਬ ਇਲਾਕੇ (Baba Bakala Sahib area) ‘ਚ ਲਗਾਤਾਰ ਹੋ ਰਹੀ ਗੋਲੀਬਾਰੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਤਾਜ਼ਾ ਘਟਨਾ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਬਿਆਸ ਵਿਖੇ ਕੱਪੜਾ ਵਪਾਰੀ ਰਾਜਨ ਜਦੋਂ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਅੰਮ੍ਰਿਤਸਰ ਜਾਣ ਲਈ ਰੇਲਵੇ ਸਟੇਸ਼ਨ ਵੱਲ ਜਾ ਰਿਹਾ ਸੀ ਤਾਂ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ, ਇਸ ਦੌਰਾਨ ਇੱਕ ਗੋਲੀ ਵਪਾਰੀ ਦੇ ਪੱਟ ਵਿੱਚ ਲੱਗੀ।

ਇਸ ਦੇ ਵਿਰੋਧ ਵਿੱਚ ਬਿਆਸ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਸਬੰਧੀ ਜੀ.ਆਰ.ਪੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਦੁਕਾਨਦਾਰਾਂ ‘ਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments