ਪੰਜਾਬ : ਪੰਜਾਬ ਦੇ ਕਈ ਜ਼ਿਲਿਆਂ ‘ਚ ਅੱਜ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ (Meteorological Department) ਨੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਵਿਭਾਗ ਨੇ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਲਈ ਜੇਕਰ ਤੁਸੀਂ ਕਿਤੇ ਦੂਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨੀ ਨਾਲ ਘਰੋਂ ਬਾਹਰ ਨਿਕਲੋ ਕਿਉਂਕਿ ਰਸਤੇ ‘ਚ ਮੀਂਹ ਕਾਰਨ ਤੁਹਾਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਅਗਲੇ 7 ਦਿਨਾਂ ਦੌਰਾਨ ਸੂਬੇ ‘ਚ ਭਾਰੀ ਮੀਂਹ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਸ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਮੋਹਾਲੀ ‘ਚ ਹੋਈ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੀਂਹ ਕਾਰਨ ਤਾਪਮਾਨ ‘ਚ ਕਾਫ਼ੀ ਫਰਕ ਆਇਆ ਹੈ।