Home ਪੰਜਾਬ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ...

ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਦੇ ਹੁਕਮ ਹੋਏ ਜਾਰੀ

0

ਚੰਡੀਗੜ੍ਹ : ਸਮਾਜਿਕ ਨਿਆਂ, ਮੰਤਰੀ ਡਾ: ਬਲਜੀਤ ਕੌਰ (Social Justice Minister Dr. Baljit Kaur) ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਦੇ ਹੁਕਮ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਅਨੁਸੂਚਿਤ ਜਾਤੀਆਂ ਦੀਆਂ ਬੈਕਲਾਗ ਅਸਾਮੀਆਂ ਨੂੰ ਤੁਰੰਤ ਭਰਨ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਇਸ ਨਿਰਦੇਸ਼ ਨੂੰ ਲਾਗੂ ਕਰਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ।

Exit mobile version