ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਅੱਜ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਸਬੰਧੀ ਸਮਾਗਮ ਦੁਪਹਿਰ 12 ਵਜੇ ਨਗਰ ਨਿਗਮ ਭਵਨ ਚੰਡੀਗੜ੍ਹ ਵਿਖੇ ਹੋਵੇਗਾ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਨੌਕਰੀਆਂ ਮਿਲ ਜਾਣ ਤਾਂ ਉਨ੍ਹਾਂ ਨੂੰ ਆਪਣੇ ਪਰਿਵਾਰ ਛੱਡ ਕੇ ਵਿਦੇਸ਼ਾਂ ਵਿੱਚ ਕੰਮ ਨਹੀਂ ਕਰਨਾ ਪਵੇਗਾ।