Homeਹਰਿਆਣਾਸੁਪਰੀਮ ਕੋਰਟ ਨੇ ਰਾਮ ਰਹੀਮ ਸਿੰਘ ਨੂੰ ਹੁਣ ਇਸ ਮਾਮਲੇ 'ਚ ਨੋਟਿਸ...

ਸੁਪਰੀਮ ਕੋਰਟ ਨੇ ਰਾਮ ਰਹੀਮ ਸਿੰਘ ਨੂੰ ਹੁਣ ਇਸ ਮਾਮਲੇ ‘ਚ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਸਿਰਸਾ: ਸਿਰਸਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Gurmeet Ram Rahim Singh) ਨੂੰ ਸਾਲ 2002 ਵਿੱਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ (The Supreme Court) ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੀਤੇ ਦਿਨ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦੀ ਜਾਂਚ ਲਈ ਸਹਿਮਤੀ ਜਤਾਈ, ਜਿਸ ਵਿੱਚ ਰਾਮ ਰਹੀਮ ਅਤੇ 4 ਹੋਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਇਸ ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ।

ਦਰਅਸਲ ਇਹ ਪਟੀਸ਼ਨ ਜਗਸੀਰ ਸਿੰਘ ਵੱਲੋਂ ਐਡਵੋਕੇਟ ਸੱਤਿਆ ਮਿੱਤਰਾ ਰਾਹੀਂ ਦਾਇਰ ਕੀਤੀ ਗਈ ਸੀ ਅਤੇ ਇਸ ਪਟੀਸ਼ਨ ਵਿੱਚ 28 ਮਈ 2024 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਮਾਮਲੇ ਦੀ ਮੁੜ ਤੋਂ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਉਸ ਦੇ ਸਹਿ ਮੁਲਜ਼ਮਾਂ ਸਮੇਤ ਅਪਰਾਧਿਕ ਸਾਜ਼ਿਸ਼ ਦਾ ਦੋਸ਼ੀ ਪਾਇਆ ਗਿਆ ਸੀ।ਸੀ.ਬੀ.ਆਈ. ਦੀ ਚਾਰਜਸ਼ੀਟ ਮੁਤਾਬਕ ਡੇਰਾ ਮੁਖੀ ਦਾ ਮੰਨਣਾ ਸੀ ਕਿ ਗੁੰਮਨਾਮ ਚਿੱਠੀ ਫੈਲਾਉਣ ਪਿੱਛੇ ਰਣਜੀਤ ਸਿੰਘ ਦਾ ਹੱਥ ਸੀ।

ਇਸ ਤੋਂ ਬਾਅਦ ਉਸ ਨੇ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਸਾਲ 2017 ‘ਚ ਰਾਮ ਰਹੀਮ ਨੂੰ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਡੇਰਾ ਮੁਖੀ ਅਤੇ ਤਿੰਨ ਹੋਰ ਦੋਸ਼ੀਆਂ ਨੂੰ 16 ਸਾਲ ਪਹਿਲਾਂ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਵੀ 2019 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments